ਪੱਤਰ ਪ੍ਰੇਰਕ
ਕੁਰਾਲੀ, 1 ਸਤੰਬਰ
ਇਤਿਹਾਸਕ ਪਿੰਡ ਖਿਜ਼ਰਾਬਾਦ ਦੀ ਛਿੰਝ ਕਮੇਟੀ ਦੇ ਅਹੁਦੇਦਾਰਾਂ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੋਵੇਂ ਆਗੂਆਂ ਨੂੰ ਪਿੰਡ ਦੀ ਸਦੀਆਂ ਪੁਰਾਣੀ ਛਿੰਜ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਵਿੱਤ ਮੰਤਰੀ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਪੰਜਾਬ ਨੂੰ ਹੱਸਦਾ ਵਸਦਾ ਦੇਖਣ ਲਈ ਤੱਤਪਰ ਹੈ ਅਤੇ ਸਰਕਾਰ ਦੇ ਯਤਨਾ ਸਦਕਾ ਹੀ ਪੰਜਾਬ ਵਿੱਚ ਮੁੜ ਤੋਂ ਖੇਡਾਂ ਤੇ ਮੇਲਿਆਂ ਵਾਲੇ ਦਿਨ ਪਰਤਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਛੇਤੀ ਹੀ ਪੰਜਾਬ ਮੁੜ ਆਪਣੇ ਵਿਰਸੇ ਲਈ ਜਾਣਿਆ ਜਾਵੇਗਾ ਅਤੇ ਪਿੰਡ-ਪਿੰਡ ਛਿੰਝਾਂ ਤੇ ਮੇਲੇ ਲੱਗਣਗੇ। ਸ੍ਰੀ ਚੀਮਾ ਨੇ ਕਿਹਾ ਕਿ ਇਸ ਮਨੋਰਥ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।