ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੀਸੀ ਤੇ ਐੱਸਐੱਸਪੀ ਵੱਲੋਂ ਮੁੜ-ਵਸੇਬਾ ਕੇਂਦਰ ਦਾ ਦੌਰਾ

ਜ਼ੇਰੇ ਇਲਾਜ ਮਰੀਜ਼ਾਂ ਨਾਲ ਗੱਲਬਾਤ ਕੀਤੀ; ਹੌਸਲਾ ਵਧਾਇਆ
Advertisement

ਪੱਤਰ ਪ੍ਰੇਰਕ

ਅਬੋਹਰ, 20 ਜੂਨ

Advertisement

ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਨਸ਼ੇੜੀਆਂ ਦੇ ਇਲਾਜ ਅਤੇ ਮੁੜ-ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐੱਸਐੱਸਪੀ ਗੁਰਮੀਤ ਸਿੰਘ ਨੇ ਅੱਜ ਜਟਵਾਲੀ ਵਿੱਚ ਸਥਿਤ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਉੱਥੇ ਉਪਲੱਬਧ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਇਲਾਜ ਕਰਵਾ ਰਹੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹੌਸਲਾ ਵਧਾਇਆ। ਡੀਸੀ ਅਮਰਪ੍ਰੀਤ ਕੌਰ ਸੰਧੂ ਨੇ ਮੌਕੇ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੇਂਦਰ ਵਿੱਚ ਇਲਾਜ ਅਧੀਨ ਲੋਕਾਂ ਦੀ ਕਾਊਂਸਲਿੰਗ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਚੰਗੀਆਂ ਆਦਤਾਂ ਵੱਲ ਪ੍ਰੇਰਿਤ ਕਰਨ। ਐੱਸਐੱਸਪੀ ਗੁਰਮੀਤ ਸਿੰਘ ਨੇ ਓਟ ਕਲੀਨਿਕ ਵਿੱਚ ਦਵਾਈ ਲੈਣ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਓਟ ਕਲੀਨਿਕ ਦੇ ਕੰਮ-ਕਾਜ ਦਾ ਵੀ ਨਿਰੀਖਣ ਕੀਤਾ ਅਤੇ ਕਿਹਾ ਕਿ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਸਹੀ ਦੇਖਭਾਲ ਅਤੇ ਚੰਗਾ ਵਾਤਾਵਰਨ ਪ੍ਰਦਾਨ ਕੀਤਾ ਜਾਵੇ ਤਾਂ ਜੋ ਉਹ ਜਲਦੀ ਤੋਂ ਜਲਦੀ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਆ ਸਕਣ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਏਰਿਕ ਨੇ ਦੱਸਿਆ ਕਿ ਸਿਹਤ ਵਿਭਾਗ ਅਬੋਹਰ ਅਤੇ ਫਾਜ਼ਿਲਕਾ ਵਿੱਚ ਨਸ਼ਾ ਛੁਡਾਊ ਕੇਂਦਰ ਅਤੇ ਜਟਵਾਲੀ ਵਿੱਚ ਇੱਕ ਪੁਨਰਵਾਸ ਕੇਂਦਰ ਚਲਾ ਰਿਹਾ ਹੈ। ਇਸ ਤੋਂ ਇਲਾਵਾ ਓਟ ਕਲੀਨਿਕ ਵੀ ਚਲਾਏ ਜਾ ਰਹੇ ਹਨ ਜਿੱਥੇ ਮਰੀਜ਼ਾਂ ਨੂੰ ਦਾਖ਼ਲ ਕੀਤੇ ਬਿਨਾਂ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਂਦਰਾਂ ਵਿੱਚ ਇਲਾਜ ਪੂਰੀ ਤਰ੍ਹਾਂ ਮੁਫਤ ਹੈ ਅਤੇ ਮਰੀਜ਼ਾਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ। ਇਸ ਮੌਕੇ ਪੁਨਰਵਾਸ ਕੇਂਦਰ ਦੇ ਮੈਨੇਜਰ ਸੰਦੀਪ ਚੋਪੜਾ ਵੀ ਮੌਜੂਦ ਸਨ।

Advertisement