ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 12 ਨਵੰਬਰ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤ ਕੌਰ ਗਿੱਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਦੀ ਈਐੱਲਸੀ ਮੈਂਬਰ ਮਨਪ੍ਰੀਤ ਕੌਰ ਨੂੰ ਬੀਐੱਲਓਜ਼ ਅਤੇ ਈਐੱਲਸੀ ਦੇ ਕਰਵਾਏ ਕੁਇਜ਼ ਵਿਚ ਹਿੱਸਾ ਲੈਣ ਸਬੰਧੀ ਪ੍ਰਮਾਣ-ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਪੰਜਾਬ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਬੂਥ ਲੈਵਲ ਅਫ਼ਸਰਾਂ ਅਤੇ ਇਲੈਕਟ੍ਰੋਲ ਲੀਟਰੇਸੀ ਕਲੱਬ ਦੇ ਮੈਂਬਰਾਂ ਦਾ 27 ਅਕਤੂਬਰ 2020 ਨੂੰ ਆਨਲਾਈਨ ਕੁਇਜ਼ ਕਰਵਾਇਆ ਗਿਆ ਸੀ, ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਹਿੱਸਾ ਲਿਆ ਸੀ। ਇਸ ਮੌਕੇ ਚੋਣ ਤਹਿਸੀਲਦਾਰ ਸੰਜੇ ਕੁਮਾਰ ਵੀ ਹਾਜ਼ਰ ਸਨ।