ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 25 ਅਗਸਤ
ਸ਼ਹੀਦੀ ਸਭਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ ਆਉਂਦੀਆਂ 5 ਲਿੰਕ ਸੜਕਾਂ 18 ਫੁੱਟ ਚੌੜੀਆਂ ਕੀਤੀਆਂ ਜਾਣਗੀਆਂ। ਇਸ ਸਬੰਧੀ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸੜਕਾਂ ਦਾ ਦੌਰਾ ਕਰਨ ਮੌਕੇ ਦੱਸਿਆ ਕਿ ਇਨ੍ਹਾਂ ਲਿੰਕ ਸੜਕਾਂ ਲਈ 8.17 ਕਰੋੜ ਰੁਪਏ ਖਰਚ ਕੀਤੇ ਜਾਣਗੇ। ਜੀਟੀ ਰੋਡ ਸਰਹਿੰਦ ਤੋਂ ਸਰਹਿੰਦ ਸਿਟੀ ਵਾਇਆ ਖਾਨਪੁਰ 5.70 ਕਿਲੋਮੀਟਰ, ਸਰਹਿੰਦ ਰੋਡ ਤੋਂ ਭੜੀ-ਖੇੜੀ ਨੌਧ ਸਿੰਘ, ਫਿਰੋਜ਼ਪੁਰ ਬਾਗਸਿਕੰਦਰ-ਤਲਾਣੀਆਂ 10.90 ਕਿਲੋਮੀਟਰ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੋਂ ਮੰਡੋਫਲ 2.50 ਕਿਲੋਮੀਟਰ, ਮਾਧੋਪੁਰ ਤੋਂ ਬ੍ਰਾਹਮਣ ਮਾਜਰਾ ਸਾਧੂਗੜ੍ਹ ਰੋਡ ਵਾਇਆ ਸੱਦੋਮਾਜਰਾ 3.25 ਕਿਲੋਮੀਟਰ ਤੇ ਸ਼ੇਖੁਪਰਾ ਤੋਂ ਖਾਨਪੁਰ ਵਾਇਆ ਕੁਸ਼ਟ ਆਸ਼ਰਮ 1.75 ਕਿਲੋਮੀਟਰ ਦੀ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਰਨਲ ਅਨੁਪਿਰਤਾ ਜੌਹਲ, ਕਾਰਜਕਾਰੀ ਇੰਜਨੀਅਰ ਲੋਕ ਨਿਰਮਾਣ ਵਿਭਾਗ ਸੁਰਿੰਦਰ ਸਿੰਘ, ਕਾਰਜਕਾਰੀ ਇੰਜਨੀਅਰ ਸੀਵਰੇਜ ਬੋਰਡ ਸਬਜੀਤ ਸਿੰਘ ਆਦਿ ਹਾਜ਼ਰ ਸਨ।