ਸੁਪਰ ਸੀਡਰ ਦੀ ਲਪੇਟ ’ਚ ਆ ਕੇ ਮੌਤ
ਹਲਕੇ ਦੇ ਪਿੰਡ ਚੰਨਣਵਾਲ ਵਿੱਚ ਵਾਪਰੇ ਹਾਦਸੇ ਵਿੱਚ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਚੰਦ ਮਹਿਤਾ ਵਾਸੀ ਬਿਹਾਰ ਵਜੋਂ ਹੋਈ ਹੈ। ਉਹ ਇੱਥੇ ਇੱਕ ਕਿਸਾਨ ਦੇ ਖੇਤ ਵਿੱਚ ਕਣਕ ਦੀ ਬਿਜਾਈ ਦਾ ਕੰਮ ਕਰ ਰਿਹਾ ਸੀ। ਇਸ...
Advertisement
ਹਲਕੇ ਦੇ ਪਿੰਡ ਚੰਨਣਵਾਲ ਵਿੱਚ ਵਾਪਰੇ ਹਾਦਸੇ ਵਿੱਚ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਚੰਦ ਮਹਿਤਾ ਵਾਸੀ ਬਿਹਾਰ ਵਜੋਂ ਹੋਈ ਹੈ। ਉਹ ਇੱਥੇ ਇੱਕ ਕਿਸਾਨ ਦੇ ਖੇਤ ਵਿੱਚ ਕਣਕ ਦੀ ਬਿਜਾਈ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਚੰਦ ਮਹਿਤਾ ਅਚਾਨਕ ਸੁਪਰ ਸੀਡਰ ਦੀ ਲਪੇਟ ਵਿੱਚ ਆ ਗਿਆ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮੌਕੇ ਕਿਸਾਨ ਗੁਰਜੰਟ ਸਿੰਘ ਧਾਲੀਵਾਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਸ ਹਾਦਸੇ ਕਾਰਨ ਪੀੜਤ ਪਰਿਵਾਰ ਨੂੰ ਭਾਰੀ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਚੰਦ ਮਹਿਤਾ ਤਿੰਨ ਬੱਚਿਆਂ, ਪਤਨੀ ਅਤੇ ਬਜ਼ੁਰਗ ਪਿਤਾ ਦਾ ਸਹਾਰਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ। ਏ ਐੱਸ ਆਈ ਜਗਰੂਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
Advertisement
Advertisement
