ਦਰਿਆ ’ਚ ਡੁੱਬਣ ਕਾਰਨ ਮੌਤ
ਇੱਥੋਂ ਨੇੜਲੇ ਪਿੰਡ ਰਾਮਪੁਰ ਕੋਲ ਸਤਲੁਜ ਦਰਿਆ ਵਿੱਚ ਡੁੱਬਣ ਕਾਰਨ 40 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਕੁਲਵੰਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਹਾਥੀਆਮਾ ਪਿੰਡ ਰਾਮਪੁਰ ਦੇ ਨਜ਼ਦੀਕ ਧੁੱਸੀ ਬੰਨ੍ਹ ’ਤੇ ਹੜ੍ਹ...
Advertisement
ਇੱਥੋਂ ਨੇੜਲੇ ਪਿੰਡ ਰਾਮਪੁਰ ਕੋਲ ਸਤਲੁਜ ਦਰਿਆ ਵਿੱਚ ਡੁੱਬਣ ਕਾਰਨ 40 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਕੁਲਵੰਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਹਾਥੀਆਮਾ ਪਿੰਡ ਰਾਮਪੁਰ ਦੇ ਨਜ਼ਦੀਕ ਧੁੱਸੀ ਬੰਨ੍ਹ ’ਤੇ ਹੜ੍ਹ ਦੇ ਪਾਣੀ ਨੂੰ ਦੇਖ ਰਿਹਾ ਸੀ ਕਿ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਗਿਆ। ਸਥਾਨਕ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਉਸ ਨੂੰ ਦਰਿਆ ਵਿੱਚੋਂ ਕੱਢ ਕੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਜਿੱਥੇ ਡਾਕਟਰਾਂ ਨੇ ਜਾਂਚ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਬ-ਇੰਸਪੈਕਟਰ ਸੁਖਵਿੰਦਰ ਪਾਲ ਸਿੰਘ ਮੁਲਤਾਨੀ ਨੇ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਲਾਂਸ ਵਾਰਸਾਂ ਨੂੰ ਸੌਂਪ ਦਿੱਤੀ ਹੈ।
Advertisement
Advertisement