ਫੈਕਟਰੀ ਵਿੱਚ ਅੱਗ ਲੱਗਣ ਕਾਰਨ ਮੌਤ
ਸਨਅਤੀ ਸ਼ਹਿਰ ਦੇ ਵਪਾਰਕ ਖੇਤਰ ਦਾਲ ਬਾਜ਼ਾਰ ਵਿੱਚ ਵੀਰਵਾਰ ਸਵੇਰੇ ਇਕ ਘਰ ਵਿੱਚ ਬਣੀ ਛੋਟੀ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਹਾਦਸੇ ’ਚ ਫੈਕਟਰੀ ਦੇ ਅੰਦਰ ਮੌਜੂਦ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਰਨਜੀਤ ਸ਼ਰਮਾ (68) ਵਜੋਂ ਹੋਈ...
Advertisement
ਸਨਅਤੀ ਸ਼ਹਿਰ ਦੇ ਵਪਾਰਕ ਖੇਤਰ ਦਾਲ ਬਾਜ਼ਾਰ ਵਿੱਚ ਵੀਰਵਾਰ ਸਵੇਰੇ ਇਕ ਘਰ ਵਿੱਚ ਬਣੀ ਛੋਟੀ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਹਾਦਸੇ ’ਚ ਫੈਕਟਰੀ ਦੇ ਅੰਦਰ ਮੌਜੂਦ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਰਨਜੀਤ ਸ਼ਰਮਾ (68) ਵਜੋਂ ਹੋਈ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਮੌਕੇ ’ਤੇ ਪਹੁੰਚੀ, ਪਰ ਗਲੀਆਂ ਤੰਗ ਅਤੇ ਰਿਹਾਇਸ਼ੀ ਖੇਤਰ ਹੋਣ ਕਾਰਨ ਫਾਇਰ ਬ੍ਰਿਗੇਡ ਨੂੰ ਬਚਾਅ ਕਾਰਜਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ 4 ਦੀ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ, ਪਰ ਜਦੋਂ ਤੱਕ ਅੱਗ ’ਤੇ ਕਾਬੂ ਪਾਇਆ ਗਿਆ, ਚਰਨਜੀਤ ਸ਼ਰਮਾ ਦੀ ਸੜਨ ਕਾਰਨ ਮੌਤ ਹੋ ਗਈ ਸੀ। ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
Advertisement
Advertisement
×

