ਦਰਸ਼ਨ ਸਿੰਘ ਮਿੱਠਾ
ਫਤਹਿਗੜ੍ਹ ਸਾਹਿਬ, 13 ਸਤੰਬਰ
ਜ਼ਿਲ੍ਹੇ ਦੇ ਪਿੰਡ ਸਲਾਣੀ ਨਜ਼ਦੀਕ ਰਾਜੇਸ਼ ਕੰਡਾ ਕੋਲ ਇਕ ਵਿਅਕਤੀ ਨੇ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮੋਹਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦਰਸ਼ਨ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਸਲਾਣੀ ਨੇ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਸੀ ਤੇ ਹਾਲਤ ਖ਼ਰਾਬ ਹੁੰਦੀ ਦੇਖ ਕੇ ਮੌਕੇ ਉਪਰ ਮੌਜੂਦ ਲੋਕਾਂ ਨੇ ਉਸ ਨੂੰ ਇਲਾਜ ਲਈ ਖੰਨਾ ਦੇ ਹਸਪਤਾਲ ਵਿੰਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਪੋਸਟ ਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਅਣਪਛਾਤੀ ਲਾਸ਼ ਮਿਲੀ: ਪੁਲੀਸ ਨੂੰ ਅਮਲੋਹ ਰੋਡ ’ਤੇ ਬੀਐੱਸਐਨਐਲ ਦਫ਼ਤਰ ਨਜ਼ਦੀਕ ਇਕ ਬੇਆਬਾਦ ਸਰਕਾਰੀ ਇਮਾਰਤ ਵਿਚ ਇਕ ਵਿਅਕਤੀ ਦੀ ਲਾਵਾਰਿਸ ਲਾਸ਼ ਮਿਲੀ ਹੈ। ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਨੂੰ ਦੇਖਣ ’ਤੇ ਪਤਾ ਲੱਗਦਾ ਹੈ ਕਿ ਊਹ ਕਿਸੇ ਪਰਵਾਸੀ ਦੀ ਹੈ। ਉਨ੍ਹਾਂ ਦੱਸਿਆ ਕਿ ਛਾਣਬੀਣ ਤੋਂ ਪਤਾ ਲੱਗਿਆ ਹੈ ਕਿ ਪਰਵਾਸੀ ਮਜ਼ਦੂਰ ਰਾਤ ਸਮੇਂ ਇੱਥੇ ਇਸ ਇਮਾਰਤ ਵਿਚ ਹੀ ਸੋਂ ਜਾਂਦਾ ਸੀ। ਅੱਜ ਸਵੇਰੇ ਲੋਕਾਂ ਨੇ ਉਸ ਦੀ ਲਾਸ਼ ਦੇਖੀ ਤਾਂ ਪੁਲੀਸ ਨੂੰ ਸੂਚਿਤ ਕੀਤਾ। ਪੁਲੀਸ ਨੇ ਲਾਸ਼ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਮੋਰਚਰੀ ਵਿੱਚ ਰਖਵਾ ਦਿੱਤੀ ਹੈ।