ਸ੍ਰੀ ਆਨੰਦਪੁਰ ਸਾਹਿਬ: ਗੁਰਦੁਆਰਾ ਸ਼ਹੀਦੀ ਬਾਗ਼ ਦੇ ਸਰੋਵਰ ’ਚ ਬੀਤੀ ਦੇਰ ਸ਼ਾਮ ਇਸ਼ਨਾਨ ਕਰਨ ਮੌਕੇ ਇੱਕ ਸ਼ਰਧਾਲੂ ਦੀ ਡੁੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕਮਲਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਕੀਤੋਂ ਹਰੀ ਕੇ ਪੱਤਣ ਜ਼ਿਲ੍ਹਾ ਤਰਨ ਤਾਰਨ ਦਾ ਸਰੋਵਰ ’ਚ ਪੈਰ ਤਿਲਕ ਗਿਆ, ਜਿਸ ਕਾਰਨ ਇਹ ਘਟਨਾ ਵਾਪਰ ਗਈ। ਉਸ ਨੂੰ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵੱਲੋਂ ਬਾਹਰ ਕੱਢ ਕੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਪੁਲੀਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਨੌਜਵਾਨਾਂ ਦੀ ਤਕਰਾਰ ਕਾਰਨ ਹੋਲੇ ਮਹੱਲੇ ਦੇ ਦੂਸਰੇ ਦਿਨ ਯੁਵਰਾਜ ਸਿੰਘ ਪਿੰਡ ਝਾਂਡੀਆ ਨੂੰ ਗੋਲੀ ਲੱਗ ਗਈ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। -ਪੱਤਰ ਪ੍ਰੇਰਕ