ਪੱਤਰ ਪ੍ਰੇਰਕ
ਮਾਨਸਾ, 20 ਅਪਰੈਲ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮਾਨਸਾ ਦਾ ਸਰਗਰਮ ਆਗੂ ਗੁਰਜੰਟ ਸਿੰਘ ਅਲੀਸ਼ੇਰ, ਜੋ ਪਿਛਲੇ ਕਾਫ਼ੀ ਸਮੇਂ ਤੋਂ ਦਿੱਲੀ ਮੋਰਚੇ ਵਿੱਚ ਡਟਿਆ ਹੋਇਆ ਸੀ ਤੇ ਕੁਝ ਦਿਨ ਪਹਿਲਾਂ ਹੀ ਮੋਰਚੇ ਤੋਂ ਪਰਤਿਆ ਸੀ, ਦੀ ਬੀਤੇ ਦਿਨ ਅਚਾਨਕ ਮੌਤ ਹੋ ਗਈ। ਯੂਨੀਅਨ ਦੇ ਜ਼ਿਲ੍ਹਾ ਸਕੱਤਰ ਭਜਨ ਸਿੰਘ ਘੁੰਮਣ ਨੇ ਦੱਸਿਆ ਕਿ ਮੋਰਚੇ ਵਿੱਚ ਹੀ ਗੁਰਜੰਟ ਸਿੰਘ ਦੀ ਸਿਹਤ ਵਿਗੜ ਗਈ ਸੀ ਅਤੇ ਬੀਤੇ ਦਿਨ ਜਦੋਂ ਉਸ ਨੂੰ ਇਲਾਜ ਲਈ ਬਠਿੰਡਾ ਲੈ ਕੇ ਗਏ ਤਾਂ ਉਸ ਦੀ ਮੌਤ ਹੋ ਗਈ। ਅੱਜ ਸਸਕਾਰ ਮੌਕੇ ਨਾਜਰ ਸਿੰਘ, ਗੁਲੂ ਸਿੰਘ, ਮਿਸ਼ਰਾ ਸਿੰਘ, ਬੱਲਾ ਸਿੰਘ ਆਦਿ ਹਾਜ਼ਰ ਸਨ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਮਾਨਸਾ ਨੇ ਪੀੜਤ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ।