ਸਿੰਘੂ ਬਾਰਡਰ ਤੋਂ ਵਾਪਸ ਪਰਤੇ ਕਿਸਾਨ ਦੀ ਮੌਤ

ਸਿੰਘੂ ਬਾਰਡਰ ਤੋਂ ਵਾਪਸ ਪਰਤੇ ਕਿਸਾਨ ਦੀ ਮੌਤ

ਮ੍ਰਿਤਕ ਕਿਸਾਨ ਹਰਵੰਤ ਸਿੰਘ ਦੀ ਫਾਈਲ ਫੋਟੋ।

ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ , 16 ਅਪਰੈਲ

ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੇ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਧਰਨੇ ’ਚ ਬਿਮਾਰ ਹੋਣ ਕਾਰਨ 14 ਅਪਰੈਲ ਨੂੰ ਵਾਪਸ ਪਰਤੇ ਨੇੜਲੇ ਪਿੰਡ ਫ਼ਤਹਿਗੜ੍ਹ ਭਾਦਸੋਂ ਦੇ ਕਿਸਾਨ ਹਰਵੰਤ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਬਲਾਕ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ ਅਤੇ ਮੀਤ ਪ੍ਰਧਾਨ ਜਰਨੈਲ ਸਿੰਘ ਫ਼ਤਹਿਗੜ੍ਹ ਭਾਦਸੋਂ ਨੇ ਦੱਸਿਆ ਕਿ ਹਰਵੰਤ ਸਿੰਘ ਲਗਾਤਾਰ ਕਿਸਾਨ ਸੰਘਰਸ਼ ਵਿੱਚ ਯੋਗਦਾਨ ਪਾ ਰਿਹਾ ਸੀ ਅਤੇ ਹੁਣ ਵੀ ਜਥੇਬੰਦੀ ਵੱਲੋਂ ਸਿੰਘੂ ਬਾਰਡਰ ’ਤੇ ਦਿੱਤੇ ਜਾ ਰਹੇ ਧਰਨੇ ਵਿੱਚ ਗਿਆ ਹੋਇਆ ਸੀ। ਉੱਥੇ ਉਸ ਦੀ ਸਿਹਤ ਢਿੱਲੀ ਹੋਣ ਕਾਰਨ ਉਸ ਨੂੰ ਵਾਪਸ ਪਰਤਣਾ ਪਿਆ। ਉਸ ਨੂੰ ਸਾਹ ਵਿਚ ਤਕਲੀਫ਼ ਸੀ, ਜਿਸ ਕਰ ਕੇ ਉਸ ਨੂੰ ਸੁਨਾਮ ਦੇ ਹਸਪਤਾਲ ਲਿਜਾਂਦਾ ਗਿਆ, ਜਿੱਥੇ ਉਸ ਦੀ ਲੰਘੀ ਰਾਤ ਮੌਤ ਹੋ ਗਈ। ਹਰਵੰਤ ਸਿੰਘ ਦਾ ਅੱਜ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ। ਕਿਸਾਨ ਆਗੂਆਂ ਵੱਲੋਂ ਸਰਕਾਰ ਤੋਂ ਪਰਿਵਾਰ ਨੂੰ ਮੁਆਵਜ਼ਾ ਦੇਣ, ਸਾਰਾ ਕਰਜ਼ਾ ਮੁਆਫ ਕਰਨ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All