ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 17 ਸਤੰਬਰ
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਬਾਹਰ ਧਰਨੇ ’ਤੇ ਬੈਠੇ ਕਿਰਤੀ ਕਿਸਾਨ ਯੂਨੀਅਨ ਨਾਲ ਸਬੰਧਤ ਕਿਸਾਨ ਆਗੂ ਅੰਗਰੇਜ ਸਿੰਘ ਕਾਮਲਪੁਰਾ (45) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਥੇਬੰਦੀ ਦੇ ਆਗੂ ਜਤਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਇਹ ਕਿਸਾਨ ਆਗੂ ਇਥੇ ਰਾਤ ਵੇਲੇ ਧਰਨੇ ’ਤੇ ਹਾਜ਼ਰ ਸੀ ਪਰ ਰਾਤ ਨੂੰ ਅਚਨਚੇਤੀ ਉਸ ਨੂੰ ਦਿਲ ਦਾ ਦੌਰਾ ਪਿਆ। ਤੜਕੇ ਜਦੋਂ ਉਸ ਨੂੰ ਹਿਲਾਇਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਹ ਕਰੀਬ 20 ਸਾਲ ਤੋਂ ਯੂਨੀਅਨ ਨਾਲ ਜੁੜਿਆ ਹੋਇਆ ਸੀ। ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਰਕਾਰ ਵਲੋਂ ਐਲਾਨੀ ਗਈ ਮਦਦ ਕਿਸਾਨ ਦੇ ਪਰਿਵਾਰ ਨੂੰ ਦਿੱਤੀ ਜਾਵੇ। ਬਾਅਦ ਦੁਪਹਿਰ ਪਿੰਡ ਕਾਮਲਪੁਰਾ ਵਿਚ ਰੋਹ ਭਰਪੂਰ ਨਾਅਰਿਆਂ ਦਰਮਿਆਨ ਉਸ ਦਾ ਸਸਕਾਰ ਕੀਤਾ ਗਿਆ।
ਕੈਪਸ਼ਨ – ਅੰਗਰੇਜ ਸਿੰਘ ਕਾਮਲਪੁਰਾ ਦੀ ਫਾਈਲ ਤਸਵੀਰ।