ਦੁਬਈ ’ਚ ਮਾਜਰੀ ਰਸੂਲੜਾ ਦੇ ਨੌਜਵਾਨ ਦੀ ਮੌਤ
ਇਥੋਂ ਦੇ ਨੇੜਲੇ ਪਿੰਡ ਮਾਜਰੀ ਰਸੂਲੜਾ ਵਾਸੀ 30 ਸਾਲਾ ਨੌਜਵਾਨ ਨਵਜੋਤ ਸਿੰਘ ਔਜਲਾ ਦੀ ਦੁਬਈ ਵਿੱਚ ਮੌਤ ਹੋ ਗਈ। ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਨੇ ਅੱਜ 28 ਅਕਤੂਬਰ ਨੂੰ ਭਾਰਤ ਆਉਣਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਨਵਜੋਤ...
Advertisement
ਇਥੋਂ ਦੇ ਨੇੜਲੇ ਪਿੰਡ ਮਾਜਰੀ ਰਸੂਲੜਾ ਵਾਸੀ 30 ਸਾਲਾ ਨੌਜਵਾਨ ਨਵਜੋਤ ਸਿੰਘ ਔਜਲਾ ਦੀ ਦੁਬਈ ਵਿੱਚ ਮੌਤ ਹੋ ਗਈ। ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਸ ਨੇ ਅੱਜ 28 ਅਕਤੂਬਰ ਨੂੰ ਭਾਰਤ ਆਉਣਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਨਵਜੋਤ ਪਰਿਵਾਰ ਕੋਲ ਗੁਜ਼ਾਰੇ ਜਿੰਨੀ ਜ਼ਮੀਨ ਨਹੀਂ ਸੀ। ਇਸ ਲਈ ਉਹ ਰੁਜ਼ਗਾਰ ਲਈ ਕਰੀਬ ਚਾਰ ਸਾਲ ਪਹਿਲਾਂ ਦੁਬਈ ਗਿਆ ਸੀ। ਉਸ ਦੇ ਪਿਤਾ ਖੇਤੀਬਾੜੀ ਅਤੇ ਪਸ਼ੂ ਪਾਲਣ ਦਾ ਕੰਮ ਕਰਦੇ ਹਨ। ਦੇਰ ਰਾਤ ਨਵਜੋਤ ਦੇ ਦੋਸਤਾਂ ਨੇ ਫੋਨ ਕਰ ਕੇ ਦੱਸਿਆ ਕਿ ਨਵਜੋਤ ਦੀ ਮੌਤ ਬਾਰੇ ਪਰਿਵਾਰ ਨੂੰ ਜਾਣਕਾਰੀ ਦਿੱਤੀ ਸੀ। ਮ੍ਰਿਤਕ ਦੇ ਦੋਸਤਾਂ ਨੇ ਦਾਅਵਾ ਕੀਤਾ ਕਿ ਮੌਤ ਦਾ ਕਾਰਨ ਦਿਲ ਦੌਰਾ ਸੀ। ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨਵਜੋਤ ਦੀ ਲਾਸ਼ ਜਲਦੀ ਭਾਰਤ ਵਾਪਸ ਲਿਆਉਣ ਲਈ ਮਦਦ ਕੀਤੀ ਜਾਵੇ।
Advertisement
Advertisement
×

