ਸੰਜੀਵ ਬੱਬੀ
ਚਮਕੌਰ ਸਾਹਿਬ, 20 ਜਨਵਰੀ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਹਿੱਸਾ ਪਾਉਣ ਲਈ ਗਏ ਚਮਕੌਰ ਸਾਹਿਬ ਦੇ ਆੜ੍ਹਤੀ ਸੋਹਣ ਲਾਲ (52) ਪੁੱਤਰ ਬੰਸੀ ਲਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੇਹ ਦਾ ਅੱਜ ਇਥੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ ।