ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਅੱਜ ਦੇਹਾਂਤ ਹੋ ਗਿਆ। ਉਹ ਕੁੱਝ ਦਿਨ ਤੋਂ ਬਿਮਾਰ ਸਨ ਤੇ ਚੰਡੀਗੜ੍ਹ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ, ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ। -ਨਿੱਜੀ ਪੱਤਰ ਪ੍ਰੇਰਕ