ਸੰਜੀਵ ਬੱਬੀ
ਚਮਕੌਰ ਸਾਹਿਬ, 22 ਮਾਰਚ
ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਕਮਾਲਪੁਰ ਵਿੱਚ ਖੇਤਾਂ ਵਿੱਚ ਬਿਜਲੀ ਦਾ ਨੁਕਸ ਠੀਕ ਕਰਨ ਮੌਕੇ ਵਿਭਾਗ ਵਿੱਚ ਕੱਚੇ ਕਰਮਚਾਰੀ ਵਜੋਂ ਕੰਮ ਕਰਦੇ ਕੁਲਦੀਪ ਸਿੰਘ (50) ਪੁੱਤਰ ਹਰੀ ਸਿੰਘ ਪਿੰਡ ਭੈਣੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਕੁਲਦੀਪ ਸਿੰਘ ਬਿਜਲੀ ਠੀਕ ਕਰ ਰਿਹਾ ਸੀ ਤਾਂ ਪਿੱਛੋਂ ਮੇਨ ਲਾਈਨ ਬੰਦ ਨਹੀਂ ਕੀਤੀ ਗਈ ਸੀ। ਦੂਜੇ ਪਾਸੇ ਮ੍ਰਿਤਕ ਦੇ ਲੜਕੇ ਜਸਵਿੰਦਰ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਵਿੱਚ ਕਿਹਾ ਕਿ ਉਸ ਦੇ ਪਿਤਾ ਨੂੰ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨੇ ਬਿਜਲੀ ਠੀਕ ਕਰਨ ਲਈ ਭੇਜਿਆ ਸੀ। ਉਨ੍ਹਾਂ ਦੀ ਮੌਤ ਮਹਿਕਮੇ ਦੀ ਅਣਗਹਿਲੀ ਕਾਰਨ ਹੋਈ ਹੈ। ਪੁਲੀਸ ਨੇ ਬਿਜਲੀ ਮਹਿਕਮੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।