ਪਾਲ ਸਿੰਘ ਨੌਲੀ
ਜਲੰਧਰ,16 ਅਗਸਤ
ਸੀਨੀਅਰ ਅਕਾਲੀ ਆਗੂ ਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਨੀਲਾ ਮਹਿਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। 60 ਸਾਲ ਦੇ ਬਲਜੀਤ ਸਿੰਘ ਨੀਲਾ ਮਹਿਲ ਦੇ ਸਵੇਰੇ 5 ਵਜੇ ਛਾਤੀ ਵਿੱਚ ਤਿੱਖਾ ਦਰਦ ਉਠਿਆ ਸੀ, ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦਾ ਹਰਨਾਮ ਦਾਸ ਪੁਰਾ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਪਤਨੀ ਸ਼੍ਰੋਮਣੀ ਕਮੇਟੀ ਦੀ ਮੈਂਬਰ ਵੀ ਰਹਿ ਚੁੱਕੀ ਹੈ ।