ਅਮਲੋਹ: ਉੱਘੇ ਸਾਹਿਤਕਾਰ, ਲੇਖਕ ਤੇ ਗ਼ਜ਼ਲਗੋ ਮਾਸਟਰ ਕੈਲਾਸ਼ ਅਮਲੋਹੀ ਦਾ ਸੰਖੇਪ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਰਾਮ ਬਾਗ਼ ਅਮਲੋਹ ਵਿੱਚ ਕੀਤਾ ਗਿਆ। ਜ਼ਿਲ੍ਹਾ ਲਿਖਾਰੀ ਸਭਾ ਦੀ ਜਨਰਲ ਸਕੱਤਰ ਪਰਮਜੀਤ ਕੌਰ ਸਰਹਿੰਦ ਨੇ ਉਨ੍ਹਾਂ ਦੀ ਮੌਤ ’ਤੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਲੰਮਾ ਸਮਾਂ ਪੰਜਾਬੀ ਸਾਹਿਤ ਸਭਾ ਅਮਲੋਹ ਦੇ ਪ੍ਰਧਾਨ ਰਹੇ। ਉਨ੍ਹਾਂ ਚਾਰ ਗ਼ਜ਼ਲ ਸੰਗ੍ਰਹਿ ਪੰਜਾਬੀ ਬੋਲੀ ਨੂੰ ਅਰਪਣ ਕੀਤੇ। ਸਭਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਰਬਾਰਾ ਸਿੰਘ ਢੀਂਡਸਾ, ਸੀਨੀਅਰ ਮੀਤ ਪ੍ਰਧਾਨ ਸਾਧੂ ਸਿੰਘ ਪਨਾਗ, ਮੀਤ ਪ੍ਰਧਾਨ ਲਛਮਣ ਸਿੰਘ ਤਰੌੜਾ, ਸਰਪ੍ਰਸਤ ਲਾਲ ਮਿਸਤਰੀ, ਅਮਰਬੀਰ ਸਿੰਘ ਚੀਮਾ ਅਤੇ ਸੰਤ ਸਿੰਘ ਸੋਹਲ, ਹਲਕਾ ਵਿਧਾਇਕ ਰਣਦੀਪ ਸਿੰਘ, ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ ਆਦਿ ਨੇ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ।
-ਪੱਤਰ ਪ੍ਰੇਰਕ