ਕਿਸਾਨ ਅੰਦੋਲਨ ਵਿੱਚ ਸ਼ਾਮਲ ਕਿਸਾਨ ਦੀ ਮੌਤ
ਪੱਤਰ ਪ੍ਰੇਰਕ ਮਹਿਲ ਕਲਾਂ, 15 ਮਈ ਖਨੌਰੀ ਬਾਰਡਰ ਉੱਪਰ ਚੱਲ ਰਹੇ ਕਿਸਾਨ ਮੋਰਚੇ ਵਿੱਚ ਲੰਮਾ ਸਮਾਂ ਸ਼ਾਮਲ ਰਹੇ ਕਿਸਾਨ ਜਗਤਾਰ ਸਿੰਘ ਸਹਿਜੜ੍ਹਾ (62) ਦੀ ਅੱਜ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਜਗਤਾਰ ਸਿੰਘ ਉਰਫ ਮਿੱਠੂ ਪੁੱਤਰ ਗੁਰਦੇਵ ਸਿੰਘ ਵਾਸੀ...
Advertisement
ਪੱਤਰ ਪ੍ਰੇਰਕ
ਮਹਿਲ ਕਲਾਂ, 15 ਮਈ
Advertisement
ਖਨੌਰੀ ਬਾਰਡਰ ਉੱਪਰ ਚੱਲ ਰਹੇ ਕਿਸਾਨ ਮੋਰਚੇ ਵਿੱਚ ਲੰਮਾ ਸਮਾਂ ਸ਼ਾਮਲ ਰਹੇ ਕਿਸਾਨ ਜਗਤਾਰ ਸਿੰਘ ਸਹਿਜੜ੍ਹਾ (62) ਦੀ ਅੱਜ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਿਸਾਨ ਜਗਤਾਰ ਸਿੰਘ ਉਰਫ ਮਿੱਠੂ ਪੁੱਤਰ ਗੁਰਦੇਵ ਸਿੰਘ ਵਾਸੀ ਸਹਿਜੜਾ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦਾ ਸਰਗਰਮ ਵਰਕਰ ਸੀ। ਉਹ ਲੰਘੀ 12 ਅਪਰੈਲ ਤੋਂ ਖਨੌਰੀ ਬਾਰਡਰ ’ਤੇ ਚੱਲ ਰਹੇ ਪੱਕੇ ਮੋਰਚੇ ਵਿੱਚ ਸ਼ਾਮਲ ਸੀ। ਬੀਤੇ ਕੱਲ੍ਹ ਬਿਮਾਰ ਹੋਣ ਕਾਰਨ ਉਸ ਨੂੰ ਪਿੰਡ ਸਹਿਜੜ੍ਹਾ ਵਿਖੇ ਲਿਆਂਦਾ ਗਿਆ ਸੀ ਜਿੱਥੇ ਅੱਜ ਸਵੇਰੇ ਅਚਾਨਕ ਤਬੀਅਤ ਵਿਗੜਣ ਕਾਰਨ ਉਸ ਦੀ ਮੌਤ ਹੋ ਗਈ।
Advertisement
Advertisement
×

