ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਅਗਸਤ
ਗੈਂਗਸਟਰ ਰਾਣਾ ਕੰਦੋਵਾਲੀ ਦੀ ਅੱਜ ਹਸਪਤਾਲ ਵਿੱਚ ਮੌਤ ਹੋ ਗਈ ਹੈ। ਉਸ ਨੂੰ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ ਸਨ। ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਇਸ ਦੀ ਪੁਸ਼ਟੀ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿਚ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ ਜਿਨ੍ਹਾਂ ਵਿਚ ਜੱਗ ਰੌਸ਼ਨ ਅਤੇ ਮਨੀ ਆਦਿ ਸ਼ਾਮਲ ਹਨ। ਇਸ ਦੌਰਾਨ ਫੇਸਬੁੱਕ ਪੋਸਟ ’ਤੇ ਇੱਕ ਗੈਂਗਸਟਰ ਗਰੁੱਪ ਜੱਗੂ ਭਗਵਾਨਪੁਰੀਆ ਵੱਲੋਂ ਰਾਣਾ ਕੰਦੋਵਾਲੀ ਨੂੰ ਮਾਰਨ ਦੀ ਜ਼ਿੰਮੇਵਾਰੀ ਲਈ ਗਈ ਹੈ।