ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਫਰਵਰੀ
ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜ਼ੈਲ ਸਿੰਘ ਦੀ ਵੱਡੀ ਧੀ ਡਾ. ਮਨਜੀਤ ਕੌਰ ਪਤਨੀ ਨਰਿੰਦਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਹੈ। ਡਾ. ਮਨਜੀਤ ਕੌਰ ਲੁਧਿਆਣਾ ਦੇ ਸਿਵਲ ਹਸਪਤਾਲ ਸਣੇ ਵੱਖ-ਵੱਖ ਥਾਵਾਂ ’ਤੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੇਵਾਵਾਂ ਨਿਭਾਉਂਦੇ ਰਹੇ ਹਨ। ਉਨ੍ਹਾਂ ਦੇ ਸਸਕਾਰ ਮੌਕੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ ਨੇ ਸ਼ਾਮਲ ਹੋ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ। ਪਰਿਵਾਰਕ ਮੈਂਬਰਾਂ ਅਨੁਸਾਰ ਡਾ. ਮਨਜੀਤ ਕੌਰ ਨਮਿਤ ਰੱਖੇ ਪਾਠ ਦੇ ਭੋਗ ਮਗਰੋਂ ਕੀਰਤਨ ਅਤੇ ਅੰਤਿਮ ਅਰਦਾਸ 6 ਮਾਰਚ ਐਤਵਾਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਬਾਬਾ ਗੁਰਮੁਖ ਸਿੰਘ ਹਾਲ, ਗੁਰਦੁਆਰਾ ਰਾਮਗੜ੍ਹੀਆ, ਮਿਲਰਗੰਜ ਲੁਧਿਆਣਾ ਵਿੱਚ ਹੋਵੇਗੀ।