ਜੇਲ੍ਹ ਵਿੱਚ ਹਵਾਲਾਤੀ ਦੀ ਮੌਤ
ਪੱਤਰ ਪ੍ਰੇਰਕ ਕਪੂਰਥਲਾ, 12 ਜੁਲਾਈ ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਸਰਵਣ ਸਿੰਘ ਦੀ ਸਿਹਤ ਵਿਗੜਨ ’ਤੇ ਜੇਲ੍ਹ ਮੁਲਾਜ਼ਮਾਂ ਵੱਲੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਦਾ...
Advertisement
ਪੱਤਰ ਪ੍ਰੇਰਕ
ਕਪੂਰਥਲਾ, 12 ਜੁਲਾਈ
Advertisement
ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਸਰਵਣ ਸਿੰਘ ਦੀ ਸਿਹਤ ਵਿਗੜਨ ’ਤੇ ਜੇਲ੍ਹ ਮੁਲਾਜ਼ਮਾਂ ਵੱਲੋਂ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਦਾ ਗਿਆ। ਇਸ ਦੌਰਾਨ ਡਾਕਟਰਾਂ ਵੱਲੋਂ ਉਸ ਦੀ ਜਾਂਚ ਕੀਤੀ ਗਈ। ਜਾਂਚ ਮਗਰੋਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਉਹ ਕਈ ਦਿਨਾਂ ਤੋਂ ਬਿਮਾਰ ਸੀ। ਜੇਲ੍ਹ ਮੁਲਾਜ਼ਮਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਜੇਲ੍ਹ ਮੁਲਜ਼ਮਾਂ ਨੇ ਇਸ ਸਬੰਧੀ ਥਾਣਾ ਕੋਤਵਾਲੀ ਨੂੰ ਸੂਚਿਤ ਕਰ ਦਿੱਤਾ ਹੈ।
Advertisement
×