ਪੱਤਰ ਪ੍ਰੇਰਕ
ਲਾਲੜੂ, 13 ਦਸੰਬਰ
ਇੱਥੋਂ ਨਜ਼ਦੀਕੀ ਪਿੰਡ ਜਾਸਤਨਾ ਕਲਾਂ ਦੇ 40 ਸਾਲਾ ਕਿਸਾਨ ਰਣਜੀਤ ਸਿੰਘ ਪੁੱਤਰ ਰਚਨ ਸਿੰਘ ਦੀ ਕਿਸਾਨ ਅੰਦੋਲਨ ਤੋਂ ਵਾਪਸ ਆਉਂਦੇ ਸਮੇਂ ਅੰਬਾਲਾ ਨੇੜੇ ਅਚਾਨਕ ਤਬੀਅਤ ਖਰਾਬ ਹੋ ਗਈ। ਉਸ ਨੂੰ ਤੁਰੰਤ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਅੱਜ ਉਸ ਦੀ ਮੌਤ ਹੋ ਗਈ। ਕਿਸਾਨ ਆਗੂ ਮਨਪ੍ਰੀਤ ਸਿੰਘ ਅਮਲਾਲਾ ਤੇ ਸਰਪੰਚ ਬਲਜਿੰਦਰ ਸਿੰਘ ਚਡਿਆਲਾ ਨੇ ਦੱਸਿਆ ਕਿ ਰਣਜੀਤ ਸਿੰਘ ਕਿਸਾਨ ਅੰਦੋਲਨ ਵਿਚ ਪੂਰੀ ਤਰ੍ਹਾਂ ਸਰਗਰਮ ਸੀ ਅਤੇ ਫਰਵਰੀ ਮਹੀਨੇ ਵਿੱਚ ਉਸ ਨੇ ਆਪਣੀ ਲੜਕੀ ਦਾ ਵਿਆਹ ਵੀ ਰੱਖਿਆ ਹੋਇਆ ਸੀ। ਉਸ ਦਾ ਅੱਜ ਪਿੰਡ ਜਾਸਤਨਾ ਕਲਾਂ ਵਿੱਚ ਸਸਕਾਰ ਕੀਤਾ ਗਿਆ।