ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 10 ਸਤੰਬਰ
ਪੰਜਾਬ ਦੇ ਸ਼ਾਹੀ ਇਮਾਮ ਹਜ਼ਰਤ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦਾ ਸੰਖੇਪ ਬਿਮਾਰੀ ਤੋਂ ਬਾਅਦ ਲੁਧਿਆਣਾ ਦੇ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। 63 ਸਾਲਾ ਮੌਲਾਨਾ ਦੀ ਵੀਰਵਾਰ ਰਾਤ ਨੂੰ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ, ਇੱਕ ਧੀ ਅਤੇ ਦੋ ਪੁੱਤਰ ਛੱਡ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।