ਚੰਡੀਗੜ੍ਹ: ‘ਪੰਜਾਬੀ ਜਾਗਰਣ’ ਅਖ਼ਬਾਰ ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ ਦੀ ਮਾਤਾ ਦਲਜੀਤ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ 95 ਵਰ੍ਹਿਆਂ ਦੇ ਸਨ। ਉਨ੍ਹਾਂ ਦੇ ਦੇਹਾਂਤ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਦਲਜੀਤ ਕੌਰ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 7 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਜਲੰਧਰ ਵਿੱਚ ਸੂਰਿਆ ਐਨਕਲੇਵ ਨੇੜੇ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਐਵੇਨਿਊ ’ਚ ਹੋਵੇਗੀ। -ਟ੍ਰਿਬਿਊਨ ਨਿਊਜ਼ ਸਰਵਿਸ