ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਪੱਤਰ ਪ੍ਰੇਰਕ ਕਾਦੀਆਂ, 19 ਅਗਸਤ ਇਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਾਦੀਆਂ ਦੀ ਸਿਵਲ ਲਾਈਨ ਨਜ਼ਦੀਕ ਤਰਖਾਣਾਂ ਵਾਲੀ ਰੋਡ ਉੱਪਰ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਜਿਸ ਨੂੰ ਕਾਦੀਆਂ...
Advertisement
ਪੱਤਰ ਪ੍ਰੇਰਕ
ਕਾਦੀਆਂ, 19 ਅਗਸਤ
Advertisement
ਇਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਕਾਦੀਆਂ ਦੀ ਸਿਵਲ ਲਾਈਨ ਨਜ਼ਦੀਕ ਤਰਖਾਣਾਂ ਵਾਲੀ ਰੋਡ ਉੱਪਰ ਇੱਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਜਿਸ ਨੂੰ ਕਾਦੀਆਂ ਪੁਲੀਸ ਵੱਲੋਂ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਅਗਲੇ ਦਿਨ ਇਲਾਜ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨੌਜਵਾਨ ਦੀ ਪਛਾਣ ਅਕਾਸ਼ਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਕਸਬਾ ਚੱਕ ਸ਼ਰੀਫ਼ ਵਜੋਂ ਹੋਈ ਹੈ। ਥਾਣਾ ਕਾਦੀਆਂ ਦੇ ਐੱਸਐੱਚਓ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ ਉਸ ਦੇ ਆਧਾਰ ’ਤੇ ਅਗਲੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।
Advertisement