ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 15 ਮਾਰਚ
ਇੱਥੋਂ ਨੇੜਲੇ ਪਿੰਡ ਦੇ ਇੱਕ ਦਿਹਾੜੀਦਾਰ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪਿੰਡ ਦੋਦੜਾ ਦਾ ਸੁਰਜੀਤ ਸਿੰਘ (36) ਪੁੱਤਰ ਮੱਖਣ ਸਿੰਘ ਕਰਜ਼ੇ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਕੁੱਝ ਦਿਨ ਪਹਿਲਾਂ ਜ਼ਹਿਰੀਲੀ ਦਵਾਈ ਨਿਗਲ ਲਈ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਸੁਰਜੀਤ ਸਿੰਘ ਦੀ ਮੌਤ ਹੋ ਗਈ। ਕਿਸਾਨ ਦੇ ਭਰਾ ਗੋਲਡੀ ਨੇ ਦੱਸਿਆ ਕਿ ਸੁਰਜੀਤ ਸਿੰਘ ਦੇ ਸਿਰ 15 ਲੱਖ ਰੁਪਏ ਦੀ ਦੇਣਦਾਰੀ ਸੀ ਅਤੇ ਉਹ ਦਿਹਾੜੀ ਕਰਕੇ ਪਰਿਵਾਰ ਪਾਲਦਾ ਸੀ।