DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲਿਆ

ਪਿੰਡ ਘਨੌੜ ਜੱਟਾਂ ’ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਲਿਆ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ (47) ਵਜੋਂ ਹੋਈ ਹੈ। ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਇਕਾਈ ਪ੍ਰਧਾਨ ਗਰਜਾ ਸਿੰਘ ਤੇ ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਦੱਸਿਆ ਕਿ...

  • fb
  • twitter
  • whatsapp
  • whatsapp
Advertisement

ਪਿੰਡ ਘਨੌੜ ਜੱਟਾਂ ’ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਲਿਆ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ (47) ਵਜੋਂ ਹੋਈ ਹੈ। ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਇਕਾਈ ਪ੍ਰਧਾਨ ਗਰਜਾ ਸਿੰਘ ਤੇ ਬਲਾਕ ਖ਼ਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਦੱਸਿਆ ਕਿ ਹਰਵਿੰਦਰ ਸਿੰਘ ’ਤੇ 15 ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਦੌਰਾਨ ਅੱਜ ਸਵੇਰੇ ਉਸ ਨੇ ਆਪਣੇ ਮੱਝਾਂ ਵਾਲੇ ਕਮਰੇ ’ਚ ਫਾਹਾ ਲੈ ਲਿਆ। ਹਰਵਿੰਦਰ ਸਿੰਘ ਦੇ ਪਰਿਵਾਰ ਵਿੱਚ ਉਸ ਦੀ ਪਤਨੀ, ਇੱਕ ਪੁੱਤਰ ਤੇ ਬਜ਼ੁਰਗ ਪਿਤਾ ਹੈ। ਮ੍ਰਿਤਕ ਕਿਸਾਨ ਦਾ ਪਿੰਡ ’ਚ ਸਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਤੇ ਜਥੇਬੰਦੀ ਦੇ ਆਗੂਆਂ ਨੇ ਸਰਕਾਰ ਤੋਂ ਹਰਵਿੰਦਰ ਸਿੰਘ ਦਾ ਕਰਜ਼ਾ ਮੁਆਫ਼ ਕਰਨ ਤੇ ਉਸ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

Advertisement

Advertisement
Advertisement
×