ਪੱਤਰ ਪ੍ਰੇਰਕ
ਬਠਿੰਡਾ, 16 ਨਵੰਬਰ
ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟ ਫੱਤਾ ਵਿਚ ਇਕ ਖੇਤ ਮਜ਼ਦੂਰ ਨੌਜਵਾਨ ਵੱਲੋਂ ਆਤਮਦਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਜਗਸੀਰ (35) ਪੁੱਤਰ ਦਰਸ਼ਨ ਸਿੰਘ ਵਾਸੀ ਕੋਟ ਫੱਤਾ ਬਾਜ਼ੀਗਰ ਬਰਾਦਰੀ ਨਾਲ ਸਬੰਧਤ ਸੀ, ਜਿਸ ਨੇ ਦਿਨ-ਬ-ਦਿਨ ਵਧ ਰਹੀ ਕਰਜ਼ੇ ਦੀ ਪੰਡ ਤੋਂ ਪ੍ਰੇਸ਼ਾਨ ਹੋ ਕੇ ਬੀਤੀ ਰਾਤ ਆਪਣੇ ਆਪ ਨੂੰ ਅੱਗ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਸਬੰਧੀ ਹੋਰ ਪਤਾ ਲੱਗਾ ਹੈ ਕਿ ਜਗਸੀਰ ਦਾ ਆਪਣੀ ਪਤਨੀ ਨਾਲ ਘਰੇਲੂ ਝਗੜਾ ਵੀ ਚੱਲਦਾ ਸੀ, ਜਿਸ ਕਾਰਨ ਉਸ ਦੀ ਪਤਨੀ ਆਪਣੇ ਪੇਕੇ ਪਰਿਵਾਰ ਵਿੱਚ ਰਹਿ ਰਹੀ ਸੀ। ਉੱਧਰ, ਪੇਂਡੂ ਖੇਤ ਮਜ਼ਦੂਰ ਯੂਨੀਅਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਮ੍ਰਿਤਕ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਤੋਂ ਮਾਲੀ ਸਹਾਇਤਾ ਦੀ ਮੰਗ ਕੀਤੀ ਹੈ।