ਕਰਜ਼ੇ ਦਾ ਜਾਲ: ਪਤੀ-ਪਤਨੀ ਨੇ ਬੱਚੇ ਸਣੇ ਨਹਿਰ ਵਿਚ ਛਾਲ ਮਾਰੀ

ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ; ਤੀਜੇ ਦੀ ਭਾਲ ਜਾਰੀ

ਕਰਜ਼ੇ ਦਾ ਜਾਲ: ਪਤੀ-ਪਤਨੀ ਨੇ ਬੱਚੇ ਸਣੇ ਨਹਿਰ ਵਿਚ ਛਾਲ ਮਾਰੀ

ਪਿੰਡ ਭੈਣੀਬਾਘਾ ਨੇੜੇ ਨਹਿਰ ’ਚ ਛਾਲ ਮਾਰਨ ਵਾਲਿਆਂ ਦੀ ਭਾਲ ਕਰਦੇ ਹੋਏ ਗੋਤਾਖ਼ੋਰ।

ਜੋਗਿੰਦਰ ਸਿੰਘ ਮਾਨ
ਮਾਨਸਾ, 1 ਜੁਲਾਈ

ਇਥੋਂ ਨੇੜਲੇ ਪਿੰਡ ਠੂਠਿਆਂਵਾਲੀ ਵਿੱਚ ਕਰਜ਼ੇ ਤੋਂ ਤੰਗ ਪਰਿਵਾਰ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੀੜਤਾਂ ਦੀ ਪਛਾਣ ਸੁਰੇਸ਼ ਕੁਮਾਰ(36), ਉਸ ਦੀ ਪਤਨੀ ਕਾਜਲ ਰਾਣੀ (34) ਅਤੇ ਪੁੱਤਰ ਹਰਸ਼ ਕੁਮਾਰ (10) ਵਜੋਂ ਹੋਈ ਹੈ। ਪਰਿਵਾਰ ਨੇ ਖੁਦਕੁਸ਼ੀ ਨੋਟ ਵੀ ਲਿਖਿਆ ਹੈ, ਜੋ ਪੁਲੀਸ ਕੋਲ ਹੈ। ਪੁਲੀਸ ਨੇ ਪਿੰਡ ਵਾਲਿਆਂ ਦੀ ਮਦਦ ਨਾਲ ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ ਜਦੋਂਕਿ ਤੀਜੇ ਦੀ ਭਾਲ ਜਾਰੀ ਹੈ।

ਪੀੜਤ ਪਰਿਵਾਰ ਦੀ ਪੁਰਾਣੀ ਤਸਵੀਰ।

ਜਾਣਕਾਰੀ ਅਨੁਸਾਰ ਸੁਰੇਸ਼ ਕੁਮਾਰ ਨੇ ਮਾਨਸਾ ਦੇ ਇਕ ਵਿਅਕਤੀ ਤੋਂ 10 ਹਜ਼ਾਰ ਰੁਪਏ ਉਧਾਰ ਲਏ ਸਨ ਅਤੇ ਕਰਜ਼ਾ ਲੈਣ ਮੌਕੇ ਉਸ ਨੇ ਗਾਰੰਟੀ ਵਜੋਂ ਖਾਲੀ ਚੈੱਕ ਵੀ ਦਿੱਤਾ ਸੀ, ਪਰ ਉਕਤ ਵਿਅਕਤੀ ਨੇ ਚੈੱਕ ’ਤੇ 4 ਲੱਖ ਰੁਪਏ ਦੀ ਰਕਮ ਭਰ ਕੇ ਅਦਾਲਤ ਵਿਚ ਕੇਸ ਦਾਇਰ ਕਰ ਦਿੱਤਾ। ਇਸ ਚੈੱਕ ਨੂੰ ਲੈ ਕੇ ਸੁਰੇਸ਼ ਕੁਮਾਰ ਦੇ ਪੂਰੇ ਪਰਿਵਾਰ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਚੌਕੀ ਠੂਠਿਆਂਵਾਲੀ ਦੇ ਇੰਚਾਰਜ ਭਗਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਮਾਨਸਾ ਨੇੜਲੇ ਪਿੰਡ ਭੈਣੀਬਾਘਾ ’ਚੋਂ ਲੰਘਦੀ ਨਹਿਰ ਦੀ ਪਟੜੀ ’ਤੇ ਮੋਟਰਸਾਈਕਲ ਖੜ੍ਹਾ ਕਰਕੇ ਪਰਿਵਾਰ ਦੇ ਜੀਆਂ ਵੱਲੋਂ ਨਹਿਰ ਵਿੱਚ ਛਾਲ ਮਾਰਨ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਔਰਤ ਅਤੇ ਬੱਚੇ ਦੀਆਂ ਦੇਹਾਂ ਮਿਲ ਗਈਆਂ ਹਨ ਜਦੋਂਕਿ ਸੁਰੇਸ਼ ਕੁਮਾਰ ਦੀ ਲਾਸ਼ ਲੱਭਣ ਲਈ ਗੋਤਾਖੋਰ ਬੁਲਾਏ ਗਏ ਹਨ।

ਮਾਂ ਤੇ ਧੀ ਦੀ ਭੇਤ-ਭਰੀ ਹਾਲਤ ਵਿੱਚ ਮੌਤ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਨਾਭਾ ਗੇਟ ਸਥਿਤ ਸਰਕਾਰੀ ਕੁਆਰਟਰ ’ਚ ਇੱਕ ਔਰਤ ਤੇ ਉਸ ਦੀ ਪੰਜ ਸਾਲਾ ਬੱਚੀ ਦੀਆਂ ਭੇਤਭਰੀ ਹਾਲਤ ਵਿਚ ਲਾਸ਼ਾਂ ਮਿਲੀਆਂ। ਮੁੱਢਲੀ ਪੜਤਾਲ ਵਿਚ ਇਹ ਮਾਮਲਾ ਮਾਂ ਵਲੋਂ ਆਪਣੀ ਧੀ ਦੀ ਹੱਤਿਆ ਕਰਨ ਤੋਂ ਬਾਅਦ ਖੁਦਕੁਸ਼ੀ ਦਾ ਜਾਪਦਾ ਹੈ ਪਰ ਕਿਸੇ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਪੁਲੀਸ ਨੇ ਮਾਂ-ਧੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਵਜ੍ਹਾ ਪਤੀ-ਪਤਨੀ ਦਾ ਆਪਸੀ ਕਲੇਸ਼ ਦੱਸਿਆ ਜਾ ਰਿਹਾ ਹੈ। ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਕਮਲਜੀਤ ਸਿੰਘ ਆਪਣੀ ਪਤਨੀ ਅਮਨਦੀਪ ਕੌਰ (40) ਅਤੇ ਬੇਟੀ ਭਾਵਨਾ (5) ਨਾਲ ਰਹਿੰਦਾ ਸੀ। ਜਦੋਂ ਉਹ ਡਿਊਟੀ ਤੋਂ ਵਾਪਸ ਘਰ ਪੁੱਜਿਆ ਤਾਂ ਉਸ ਨੇ ਪੁਲੀਸ ਨੂੰ ਘਟਨਾ ਬਾਰੇ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦਾ ਪਤੀ ਬੇਹੋਸ਼ ਹੋਣ ਤੋਂ ਬਾਅਦ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All