ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਵਾਇਰਲ ਹੋਈ ਐੱਸ ਐੱਸ ਪੀ ਪਟਿਆਲਾ ਦੀ ਆਡੀਓ ਦੀ ਜਾਂਚ ਚੰਡੀਗੜ੍ਹ ਫੋਰੈਂਸਿਕ ਲੈਬ ਤੋਂ ਕਰਵਾਉਣ ਦੇ ਹੁਕਮਾਂ ਦਾ ਸਵਾਗਤ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਇਥੇ ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਅਦਾਲਤੀ ਹੁਕਮਾਂ ਦੇ ਬਾਵਜੂਦ ਆਡੀਓ ਮੁਹਾਲੀ ਫੋਰੈਂਸਿਕ ਲੈਬ ਨੂੰ ਭੇਜੀ ਗਈ, ਜੋ ਸਿੱਧੀ ਪੰਜਾਬ ਸਰਕਾਰ ਦੇ ਅਧੀਨ ਹੈ। ਇਸ ’ਤੇ ਅੱਜ ਹਾਈ ਕੋਰਟ ਦੇ ਚੀਫ ਜਸਟਿਸ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਮੁੱਖ ਚੋਣ ਅਫ਼ਸਰ ਦੀ ਖਿਚਾਈ ਕੀਤੀ ਕਿ ਉਨ੍ਹਾਂ ਨੇ ਹੁਕਮ ਦਿੱਤੇ ਸਨ ਕਿ ਵਾਇਰਲ ਆਡੀਓ ਜਾਂਚ ਵਾਸਤੇ ਕਿਸੇ ਨਿਰਪੱਖ ਏਜੰਸੀ ਕੋਲ ਭੇਜੀ ਜਾਵੇ ਜੋ ਪੰਜਾਬ ਸਰਕਾਰ ਦੇ ਅਧੀਨ ਨਾ ਹੋਵੇ। ਐਡਵੋਕੇਟ ਕਲੇਰ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਚੋਣ ਕਮਿਸ਼ਨ ਦੇ ਵਕੀਲਾਂ ਦੀ ਝਾੜ ਝੰਬ ਤੋਂ ਬਾਅਦ ਹਾਈ ਕੋਰਟ ਨੇ ਆਡੀਓ ਜਾਂਚ ਵਾਸਤੇ ਚੰਡੀਗੜ੍ਹ ਫੋਰੈਂਸਿਕ ਲੈਬ ਕੋਲ ਭੇਜਣ ਦੇ ਹੁਕਮ ਦਿੱਤੇ ਹਨ। ਅਕਾਲੀ ਦਲ ਮਾਮਲੇ ਦੀ ਸਹੀ ਢੰਗ ਨਾਲ ਪੈਰਵੀ ਕਰੇਗਾ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾ ਕੇ ਰਹੇਗਾ। ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਸੋਸ਼ਲ ਮੀਡੀਆ ’ਤੇ ਐੱਸ ਐੱਸ ਪੀ ਪਟਿਆਲਾ ਦੀ ਕਥਿਤ ਆਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹ ਹੋਰ ਅਧਿਕਾਰੀਆਂ ਨੂੰ ਚੋਣਾਂ ਦੌਰਾਨ ਵਿਰੋਧੀ ਧਿਰ ਨੂੰ ਕਾਗਜ਼ ਭਰਨ ਤੋਂ ਕਥਿਤ ਤੌਰ ’ਤੇ ਰੋਕਣ ਬਾਰੇ ਦਿਸ਼ਾ ਨਿਰਦੇਸ਼ ਦੇ ਰਹੇ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

