ਮੁੱਖ ਮੰਤਰੀ ਦੀ ਕੋਠੀ ਅੱਗੇ ਮੁਜ਼ਾਹਰਾ ਕਰਨ ਦਾ ਫ਼ੈਸਲਾ
ਜਨਤਕ ਜਮਹੂਰੀ, ਕਿਸਾਨ, ਮਜ਼ਦੂਰ, ਮੁਲਾਜ਼ਮ, ਇਤਿਹਾਸਕਾਰਾਂ, ਰੰਗਕਰਮੀਆਂ, ਸਾਹਿਤਕਾਰਾਂ, ਬੁੱਧੀਜੀਵੀਆਂ, ਲੇਖਕਾਂ, ਤਰਕਸ਼ੀਲ ਆਗੂਆਂ ਅਤੇ ਸ਼ਹੀਦੀ ਯਾਦਗਾਰਾਂ ਦੇ ਪ੍ਰਬੰਧਕਾਂ ਦੀ ਮੀਟਿੰਗ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ’ਚ ਹੋਈ। ਬਲਵੀਰ ਲੌਂਗੋਵਾਲ ਨੇ ਮੀਟਿੰਗ ਦੇ ਮਕਸਦ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਅਤੇ ਜ਼ੋਰਾ ਸਿੰਘ ਨਸਰਾਲੀ...
ਜਨਤਕ ਜਮਹੂਰੀ, ਕਿਸਾਨ, ਮਜ਼ਦੂਰ, ਮੁਲਾਜ਼ਮ, ਇਤਿਹਾਸਕਾਰਾਂ, ਰੰਗਕਰਮੀਆਂ, ਸਾਹਿਤਕਾਰਾਂ, ਬੁੱਧੀਜੀਵੀਆਂ, ਲੇਖਕਾਂ, ਤਰਕਸ਼ੀਲ ਆਗੂਆਂ ਅਤੇ ਸ਼ਹੀਦੀ ਯਾਦਗਾਰਾਂ ਦੇ ਪ੍ਰਬੰਧਕਾਂ ਦੀ ਮੀਟਿੰਗ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ’ਚ ਹੋਈ। ਬਲਵੀਰ ਲੌਂਗੋਵਾਲ ਨੇ ਮੀਟਿੰਗ ਦੇ ਮਕਸਦ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਅਤੇ ਜ਼ੋਰਾ ਸਿੰਘ ਨਸਰਾਲੀ ਨੇ ਇਨਕਲਾਬੀ ਕਵੀ ਪਾਸ਼ ਅਤੇ ਹੰਸ ਰਾਜ ਦੀ ਬਣੀ ਯਾਦਗਾਰ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਸਲੇਮ ’ਚ ਯਾਦਗਾਰ ’ਤੇ ਜਬਰੀ ਕਬਜ਼ੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।
ਮੀਟਿੰਗ ਵਿੱਚ ਸਰਬਸੰਮਤੀ ਨਾਲ ਫ਼ੈਸਲੇ ਕੀਤੇ ਗਏ ਜਿਸ ਵਿੱਚ ਇਸ ਘਟਨਾ ਦੀ ਆਲੋਚਨਾ ਕਰਦਿਆਂ ਸਰਪੰਚ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰਨ, ਪਾਸ਼ ਦੀ ਯਾਦਗਾਰ ਨੂੰ ਸਰਕਾਰੀ ਸੁਰੱਖਿਆ ਮੁਹੱਈਆ ਕਰਨ ਅਤੇ ਕੌਮੀ ਵਿਰਾਸਤ ਦਾ ਦਰਜਾ ਦਿੱਤੇ ਜਾਣ ਦੀ ਮੰਗ ਸ਼ਾਮਿਲ ਹੈ। ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਇਨਸਾਫ਼ਪਸੰਦ ਜਥੇਬੰਦੀਆਂ ਇਸ ਸੰਘਰਸ਼ ਵਿੱਚ ਤਲਵੰਡੀ ਸਲੇਮ ਦੇ ਲੋਕਾਂ ਨਾਲ ਇਕਜੁੱਟਤਾ ਪ੍ਰਗਟਾਉਣਗੀਆਂ ਅਤੇ 15 ਅਕਤੂਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਕੋਠੀ ਅੱਗੇ ਰੋਸ ਪ੍ਰਦਰਸ਼ਨ ਵਿਚ ਸਮੂਲੀਅਤ ਕਰਨਗੀਆਂ। ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਆਗੂ ਜਨਕ ਭੁਟਾਲ, ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਦੇ ਸੂਬਾ ਆਗੂ ਬਲਬੀਰ ਲੌਂਗੋਵਾਲ, ਦੇਸ਼ ਭਗਤ ਯਾਦਗਾਰ ਦੇ ਪੰਜਾਬ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ, ਕੇਂਦਰੀ ਲੇਖਕ ਸਭਾ ਸੇਖੋਂ ਦੇ ਗੁਰਨਾਮ ਸਿੰਘ, ਮਾਲਵਾ ਲਿਖਾਰੀ ਸਭਾ ਦੇ ਰਜਿੰਦਰ ਰਾਜਨ, ਪ੍ਰਗਤੀਸ਼ੀਲ ਲੇਖਕ ਸੰਘ ਦੇ ਬੀਰਇੰਦਰ ਬਨਭੌਰੀ, ਸਾਹਿਤ ਸਦਨ ਦੇ ਜੀਤ ਹਰਜੀਤ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਲਖਵੀਰ ਲੋਂਗੋਵਾਲ ਹਾਜ਼ਰ ਸਨ।

