ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਮੁਹਾਲੀ ਵਿੱਚ ਨਗਰ ਕੀਰਤਨ ਦੌਰਾਨ ਗਤਕੇ ਦੇ ਜ਼ੌਹਰ ਦਿਖਾਉਂਦਾ ਹੋਇਆ ਨਿਹੰਗ ਸਿੰਘ । -ਫੋਟੋ: ਵਿੱਕੀ ਘਾਰੂ

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 7 ਜਨਵਰੀ

ਇੱਥੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 ਤੋਂ ਆਰੰਭ ਹੋ ਕੇ ਸ਼ਾਹੀਰ ਦੇ ਵੱਖ-ਵੱਖ ਸੈਕਟਰਾਂ ਤੋਂ ਹੁੰਦੇ ਹੋਏ ਸੈਕਟਰ 7 ਸਥਿਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਵਿੱਚ ਸਮਾਪਤ ਹੋਇਆ। ਇਸ ਦੌਰਾਨ ਨਗਰ ਕੀਰਤਨ ਦੇ ਮਾਰਗ ਵਿੱਚ ਵੱਖ ਵੱਖ ਸੈਕਟਰਾਂ ਦੀਆਂ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਨੇ ਸਵਾਗਤ ਕੀਤੇ ਅਤੇ ਲੰਗਰ ਲਗਾਏ ਗਏ। ਸੈਕਟਰ 19 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਸੰਗਤ ਲਈ ਚਾਹ-ਸਮੋਸਿਆਂ ਦਾ ਲੰਗਰ ਲਗਾਇਆ ਗਿਆ।

ਐੱਸਏਐੱਸ ਨਗਰ (ਪੱਤਰ ਪ੍ਰੇਰਕ): ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਅਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਦੀ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-1 ਤੋਂ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਸ਼ੁਰੂ ਹੋਏ ਨਗਰ ਕੀਰਤਨ ਦਾ ਸ਼ਹਿਰ ਵਿੱਚ ਥਾਂ-ਥਾਂ ’ਤੇ ਸਵਾਗਤ ਕੀਤਾ ਗਿਆ ਅਤੇ ਚਾਹ, ਬਰੈੱਡ ਪਕੌੜੇ ਅਤੇ ਸੁੱਕੇ ਮੇਵਿਆਂ ਦੇ ਲੰਗਰ ਲਗਾਏ ਗਏ।

ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਵਿੱਚ ਸਮਾਪਤ ਹੋਇਆ। ਇਸ ਮੌਕੇ ਗੱਤਕਾਂ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ।

ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅਖੰਡ ਪਾਠ ਆਰੰਭ

ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਅਖੰਡ ਪਾਠ ਹੋਇਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ 9 ਜਨਵਰੀ ਨੂੰ ਸਵੇਰੇ 9 ਵਜੇ ਪੈਣਗੇ। ਉਪਰੰਤ ਸਵੇਰ ਤੋਂ ਸ਼ਾਮ ਤੱਕ ਗੁਰਮਤਿ ਸਮਾਗਮ ਹੋਣਗੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਇਸੇ ਦਿਨ ਇਲਾਕੇ ਦੇ ਵੱਖ ਵੱਖ ਸਥਾਨਾਂ ਗੁ. ਬਿਭੌਰ ਸਾਹਿਬ ਨੰਗਲ, ਗੁ. ਪਰਿਵਾਰ ਵਿਛੋੜਾ ਸਾਹਿਬ ਸਰਸਾ ਨੰਗਲ, ਗੁ. ਕੁਸ਼ਟ ਨਿਵਾਰਨ ਸਾਹਿਬ ਭਾਤਪੁਰ, ਗੁ. ਨਾਨਕ ਦਰਬਾਰ ਬ੍ਰਾਹਮਣਮਾਜਰਾ, ਗੁ. ਸਿੰਘ ਸਭਾ ਲਾਲਪੁਰ ਬੜਵਾ, ਗੁ. ਸਾਹਿਬ ਪਿੰਡ ਚੰਦਪੁਰ ਬੇਲਾ, ਗੁ. ਸ੍ਰੀ ਕੋਟ ਸਾਹਿਬ, ਸ੍ਰੀ ਕੀਰਤਪੁਰ ਸਾਹਿਬ, ਗੁ. ਸਾਹਿਬ ਪਿੰਡ ਬਹਿਲੀ, ਗੁ. ਥੜ੍ਹਾ ਸਾਹਿਬ ਪਿੰਡ ਲੋਦੀਪੁਰ, ਐਸ.ਜੀ.ਐਸ.ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਅਨੰਦਪੁਰ ਸਾਹਿਬ ਤੋਂ ਸਵੇਰੇ ਆਰੰਭ ਹੋਏ ਮਹਾਨ ਨਗਰ ਕੀਰਤਨਾਂ ਦੀ ਸਮਾਪਤੀ ਵੀ ਸ਼ਾਮ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਹੀ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਨਵ-ਉਦਾਰਵਾਦੀ ਦੌਰ ਅਤੇ ਕਿਰਤ ਦੀ ਬੇਕਦਰੀ

ਮੁੱਖ ਖ਼ਬਰਾਂ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਉਤਰੀ ਭਾਰਤ ਵਿਚ ਮੀਂਹ ਕਾਰਨ ਪਾਰਾ 11 ਡਿਗਰੀ ਹੇਠਾਂ ਡਿੱਗਿਆ

ਦਿੱਲੀ ਵਿਚ ਹਨੇਰੀ ਚੱਲਣ ਤੋਂ ਬਾਅਦ ਭਾਰੀ ਮੀਂਹ; ਰਾਜਸਥਾਨ, ਬਿਹਾਰ ਸਣੇ ...

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਦਿੱਲੀ ਵਿੱਚ ਭਾਰੀ ਮੀਂਹ ਕਾਰਨ 20 ਉਡਾਣਾਂ ਪ੍ਰਭਾਵਿਤ; ਕੇਦਾਰਨਾਥ ਵਿੱਚ ਬਰਫਬਾਰੀ

ਘੱਟੋ ਘੱਟ ਤਾਪਮਾਨ 17.2 ਡਿਗਰੀ ’ਤੇ ਪੁੱਜਿਆ; ਦਹਾਕਿਆਂ ਦਾ ਰਿਕਾਰਡ ਟੁੱ...

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਯੂਪੀ: ਰੌਲੇ ਰੱਪੇ ਕਾਰਨ ਵਿਧਾਨ ਸਭਾ ਦੀ ਕਾਰਵਾਈ ਭਲਕ ਤਕ ਮੁਲਤਵੀ

ਸਮਾਜਵਾਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਕੀਤੀ ਗਈ ਸੀ ਨਾਅਰੇਬਾਜ਼ੀ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 28 ਪੁਲੀਸ ਅਧਿਕਾਰੀਆਂ ਦੇ ਤਬਾਦਲੇ

ਏਡੀਜੀਪੀ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ

ਸ਼ਹਿਰ

View All