ਨਿੱਜੀ ਪੱਤਰ ਪ੍ਰੇਰਕ
ਨੰਗਲ, 30 ਅਕਤੂਬਰ
ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਇੱਥੇ ਨਗਰ ਕੌਂਸਲ ਦੇ ਵਾਰਡ ਨੰਬਰ-12 ਪਿੰਡ ਬਰਾਰੀ ਵਿਚ ਲਗਪਗ ਪੰਜ ਕਰੋੜ ਦੀ ਲਾਗਤ ਨਾਲ ਤਿਆਰ ਅਤਿ-ਆਧੁਨਿਕ ਸਭਾ ਭਵਨ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਸੰਜੇ ਸਾਹਨੀ, ਕਾਰਜ ਸਾਧਕ ਅਧਿਕਾਰੀ ਮਨਜਿੰਦਰ ਸਿੰਘ ਅਤੇ ਸਮੂਹ ਕੌਂਸਲਰ ਹਾਜ਼ਰ ਸਨ।ਰਾਣਾ ਕੇਪੀ ਸਿੰਘ ਨੇ ਕਿਹਾ ਕਿ ਉਹ ਲੋਕਾਂ ਨਾਲ ਕੀਤੇ ਆਪਣੇ ਹਰੇਕ ਵਾਅਦੇ ਨੂੰ ਪੂਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕਮਿਊਨਿਟੀ ਕੇਂਦਰ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਪਹਿਲਾਂ ਲੋਕਾਂ ਨੂੰ ਵਿਆਹ ਆਦਿ ਤੇ ਹੋਰ ਸਮਾਗਮਾਂ ਲਈ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਜਾਣਾ ਪੈਂਦਾ ਸੀ।
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਜਿੰਦਵੜੀ ਵਿੱਚ ਨਵੇਂ ਉਸਾਰੇ ਕਮਿਊਨਿਟੀ ਸੈਂਟਰ ਨੂੰ ਲੋਕ ਅਰਪਣ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਲਗਪਗ ਇੱਕ ਦਰਜਨ ਹੋਰ ਕਮਿਊਨਿਟੀ ਸੈਂਟਰ ਮੁਕੰਮਲ ਹੋਣ ਜਾਣਗੇ, ਜਿਨ੍ਹਾਂ ’ਤੇ 25-25 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਰਮੇਸ਼ ਚੰਦਰ ਦਸਗਰਾਈਂ, ਪੀਆਰਟੀਸੀ ਡਾਇਰੈਕਟਰ ਕਮਲਦੇਵ ਜ਼ੋਸੀ ਆਦਿ ਹਾਜ਼ਰ ਸਨ।