ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 28 ਅਕਤੂਬਰ
ਪੰਜਾਬ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਵਿਚ ਕਿਸੇ ਕਿਸਮ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਛੇਤੀ ਹੀ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਖੇੜਾ ਬਲਾਕ ਦੇ ਪਿੰਡ ਬਡਾਲੀ ਆਲਾ ਸਿੰਘ ਦੀਆਂ ਇੰਟਰਲਾਕਿੰਗ ਟਾਈਲਾਂ ਲਗਾ ਕੇ ਨਵੀਆਂ ਬਣਾਈਆਂ ਗਲੀਆਂ ਲੋਕ ਅਰਪਣ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਗਲੀਆਂ ਵਿਚ 16 ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਾਈਆਂ ਗਈਆਂ ਹਨ ਤੇ ਨਾਲੀਆਂ ਪੱਕੀਆਂ ਕੀਤੀਆਂ ਗਈਆਂ ਹਨ ਤਾ ਜੋ ਲੋਕਾਂ ਨੂੰ ਬਰਸਾਤ ਮੌਕੇ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਹੁਣ ਤੱਕ 400 ਕਰੋੜ ਰੁਪਏ ਤੋਂ ਵੱਧ ਦੀ ਰਕਮ ਖਰਚੀ ਜਾ ਚੁੱਕੀ ਹੈ।