ਫ਼ਤਹਿਗੜ੍ਹ ਸਾਹਿਬ: ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਪਿੰਡਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ 12 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਮੀਰਪੁਰ ਦੀ ਫਿਰਨੀ ਅਤੇ 6.50 ਲੱਖ ਰੁਪਏ ਨਾਲ ਪਿੰਡ ਤੋਂ ਬਾਜ਼ੀਗਰ ਬਸਤੀ ਨੂੰ ਜਾਣ ਵਾਲੀ ਸੜਕ ਨਵੇਂ ਸਿਰਿਓਂ ਬਣਾਈਆਂ ਗਈਆਂ ਹਨ। ਇਹ ਪ੍ਰਗਟਾਵਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਫਿਰਨੀ ਤੇ ਸੜਕ ਲੋਕ ਅਰਪਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਹਲਕੇ ਦਾ ਸਰਵਪੱਖੀ ਵਿਕਾਸ ਕਰਵਾਉਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ। -ਨਿੱਜੀ ਪੱਤਰ ਪ੍ਰੇਰਕ