ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 31 ਅਕਤੂਬਰ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਜੱਜ ਸਿਮਰਨਜੀਤ ਸਿੰਘ ਦੀ ਅਦਾਲਤ ਵੱਲੋਂ ਮਾਮਲੇ ਵਿੱਚ ਅਗਲੀ ਸੁਣਵਾਈ 5 ਨਵੰਬਰ ਤੈਅ ਕੀਤੀ ਗਈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਮਜੀਠੀਆ ਮਾਮਲੇ ’ਚ ਸੱਚ ਬੋਲਿਆ ਸੀ ਤੇ ਉਹ ਅੱਜ ਵੀ ਆਪਣੇ ਬਿਆਨ ’ਤੇ ਕਾਇਮ ਹਨ, ਜਿਸ ਸਬੰਧੀ ਮਾਣਹਾਨੀ ਦਾ ਕੇਸ ਚੱਲ ਰਿਹਾ ਹੈ। ਸੰਜੈ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ’ਤੇ ਭਰੋਸਾ ਹੈ ਅਤੇ ਉਹ ਅਦਾਲਤ ਦੇ ਫ਼ੈਸਲੇ ਨੂੰ ਸਵੀਕਾਰ ਕਰਨਗੇ।