ਲੁਧਿਆਣਾ, 7 ਸਤੰਬਰ
ਆਮ ਆਦਮੀ ਪਾਰਟੀ ਦੇ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਮਾਣਹਾਨੀ ਕੇਸ ਦੇ ਸਬੰਧ ਵਿੱਚ ਅੱਜ ਇਥੋਂ ਦੀ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਦੇ ਖ਼ਿਲਾਫ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਪਟੀਸ਼ਨ ਦਾਇਰ ਕੀਤਾ ਹੋਇਆ ਹੈ। ਸੰਜੇ ਸਿੰਘ ਮੁੱਖ ਨਿਆਂਇਕ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਸੰਜੇ ਸਿੰਘ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹੋਏ ਸਨ ਕਿਉਂਕਿ ਉਨ੍ਹਾਂ ਨੇ ਬੀਤੇ ਦਿਨ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਉਹ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ ਸਨ। ਉਨ੍ਹਾਂ ਨੇ ਅਦਾਲਤ ਦੇ ਬਾਹਰ ਪੱਤਕਾਰਾਂ ਨੂੰ ਦੱਸਿਆ ਕਿ ਦਾਦੇ ਦੀ ਤੇਰ੍ਹਵੀਂ ਸਮਾਗਮ ਕਾਰਨ ਉਹ ਸੋਮਵਾਰ ਨੂੰ ਅਦਾਲਤ ਨਹੀਂ ਪਹੁੰਚੇ ਸਨ। ਅੱਜ ਕੇਸ ਦੀ ਸੁਣਵਾਈ ਮਗਰੋਂ ਅਦਾਲਤ ਨੇ ਸੰਜੇ ਸਿੰਘ ਨੂੰ ਜ਼ਮਾਨਤ ਦੇ ਦਿੱਤੀ। -ਪੀਟੀਆਈ