ਫ਼ਤਹਿਗੜ੍ਹ ਸਾਹਿਬ: ਯੂਨੀਵਰਸ ਪ੍ਰੋਫੈਸ਼ਨਲ ਕਾਲਜ ਆਫ਼ ਐਜੂਕੇਸ਼ਨ ਆਦਮਪੁਰ ਵਿੱਚ ਦੂਜੀ ਕਨਵੈਨਸ਼ਨ ਕਰਵਾਈ ਗਈ, ਜਿਸ ਵਿਚ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ਹੈਡ ਡਿਪਾਰਟਮੈਂਟ ਆਫ਼ ਟੂਰਿਜ਼ਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੇਵਾਮੁਕਤ ਪ੍ਰੋਫੈਸਰ ਡਾ. ਰਣ ਸਿੰਘ ਧਾਲੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੈਨੇਜਿੰਗ ਡਾਇਰੈਕਟਰ ਡਾ. ਗੁਰਪ੍ਰੀਤ ਸਿੰਘ ਨੇ ਕਾਲਜ ਦੀਆਂ ਅਕਾਦਮਿਕ ਗਤੀਵਿਧੀਆਂ ’ਤੇ ਪ੍ਰਾਪਤੀਆਂ ਬਾਰੇ ਦੱਸਿਆ। ਇਸ ਮੌਕੇ ਵੱਖ-ਵੱਖ ਸੈਸ਼ਨਾਂ ਦੇ ਵਿਦਿਆਰਥੀਆਂ ਨੂੰ ਲਗਭਗ 141 ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਕਾਲਜ ਪ੍ਰਧਾਨ ਮਲਕੀਤ ਸਿੰਘ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ