ਪੱਤਰ ਪ੍ਰੇਰਕ
ਲਹਿਰਾਗਾਗਾ, 4 ਅਪਰੈਲ
ਹਲਕਾ ਲਹਿਰਾਗਾਗਾ ’ਚ ‘ਆਪ’ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਬੀਤੀ ਰਾਤ 9.10 ਵਜੇ ਇੱਕ ਅਣਪਛਾਤੇ ਵਿਅਕਤੀ ਨੇ ਫੋਨ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵਿਧਾਇਕ ਦੇ ਪੁੱਤਰ ਕੌਂਸਲਰ ਗੌਰਵ ਗੋਇਲ ਤੇ ਪੀਏ ਰਾਕੇਸ਼ ਗੁਪਤਾ ਨੇ ਦੱਸਿਆ ਕਿ ਬੀਤੀ ਰਾਤ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਮੋਬਾਈਲ ਫੋਨ ’ਤੇ ਕਿਸੇ ਅਣਪਛਾਤੇ ਨੰਬਰ ਤੋਂ ਕਾਲ ਆਈ ਸੀ। ਫੋਨ ਰਾਕੇਸ਼ ਗੁਪਤਾ ਨੇ ਚੁੱਕਿਆ ਤਾਂ ਅਣਪਛਾਤੇ ਵਿਅਕਤੀ ਨੇ ਗਾਲ੍ਹਾਂ ਕੱਢੀਆਂ ਤੇ ਧਮਕੀ ਦਿੱਤੀ ਕਿ ਉਹ ਵਿਧਾਇਕ ਨੂੰ ਗੋਲੀ ਮਾਰ ਕੇ ਖ਼ਤਮ ਕਰ ਦੇਵੇਗਾ। ਇਸ ਬਾਰੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ ਗਿਆ, ਜਿਸ ਦੀ ਪੁਸ਼ਟੀ ਡੀਐੱਸਪੀ ਮਨੋਜ ਗੋਰਸੀ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਨੰਬਰ ਟਰੇਸ ਕਰਕੇ ਧਮਕੀ ਦੇਣ ਵਾਲੇ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।