ਜੋਗਿੰਦਰ ਸਿੰਘ ਮਾਨ
ਮਾਨਸਾ, 4 ਫਰਵਰੀ
ਸੰਯੁਕਤ ਸਮਾਜ ਮੋਰਚਾ ਦੇ ਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਦੋਸ਼ ਲਾਇਆ ਕਿ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਜਾਰੀ ਕਰਨ ਵਿੱਚ ਕੀਤੀ ਗਈ ਦੇਰੀ ਵੱਡੀ ਸਾਜਿਸ਼ ਦਾ ਹਿੱਸਾ ਹੈ। ਸੰਯੁਕਤ ਸਮਾਜ ਮੋਰਚੇ ਵੱਲੋਂ ਆਪਣਾ ਚੋਣ ਨਿਸ਼ਾਨ ਟਰੈਕਟਰ, ਟਰੈਕਟਰ-ਟਰਾਲੀ ਅਤੇ ਤੰਬੂ-ਟਰਾਲੀ ਮੰਗਿਆ ਗਿਆ ਸੀ ਜਦਕਿ ਚੋਣ ਨਿਸ਼ਾਨ ਮੰਜਾ ਕਦੇ ਮੰਗਿਆ ਨਹੀਂ ਗਿਆ ਸੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਨਿਸ਼ਾਨ ਦੇਣ ਵਿੱਚ ਜਾਣ-ਬੁੱਝ ਕੇ ਦੇਰ ਕੀਤੀ ਹੈ ਜਿਸ ਨੂੰ ਆਪਣੇ ਤੌਰ ’ਤੇ ਪੜਤਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਰਾਜੇਵਾਲ ਨੂੰ ਚੋਣ ਨਿਸ਼ਾਨ ‘ਮੰਜਾ’ ਅਲਾਟ
ਸਮਰਾਲਾ (ਡੀਪੀਐੱਸ ਬਤਰਾ): ਸੰਯੁਕਤ ਕਿਸਾਨ ਮੋਰਚੇ ਦੇ ਉਮੀਦਵਾਰ ਬਲਬੀਰ ਸਿੰਘ ਰਾਜੇਵਾਲ ਨੇ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਰਿਟਰਨਿੰਗ ਅਫ਼ਸਰ ਵੱਲੋਂ ਚੋਣ ਨਿਸ਼ਾਨ ਮੰਜਾ ਮਿਲਣ ’ਤੇ ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਦੇ ਜ਼ਿਆਦਾਤਰ ਉਮੀਦਵਾਰਾਂ ਨੂੰ ਮੰਜਾ ਚੋਣ ਨਿਸ਼ਾਨ ਹੀ ਅਲਾਟ ਹੋਇਆ ਹੈ, ਕੁਝ ਥਾਵਾਂ ’ਤੇ ਕਾਗਜ਼ਾਂ ਵਿੱਚ ਕਮੀ ਰਹਿ ਜਾਣ ਕਾਰਨ ਚੋਣ ਨਿਸ਼ਾਨ ਘੜਾ ਅਲਾਟ ਹੋਇਆ ਹੈ। ਜ਼ਿਆਦਾਤਰ ਉਮੀਦਵਾਰਾਂ ਨੂੰ ਇੱਕੋ ਚੋਣ ਨਿਸ਼ਾਨ ਅਲਾਟ ਹੋਣ ਕਾਰਨ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਮੂੰਹ ਦੀ ਖਾਣੀ ਪਈ ਹੈ।