ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਅਗਸਤ
ਦਿੱਲੀ ਕਮੇਟੀ ਦੀ ਧਾਰਮਿਕ ਪ੍ਰਚਾਰ ਕਮੇਟੀ ਵੱਲੋਂ ਪੰਜਾਬ ਵਿੱਚ ਧਰਮ ਜਾਗਰੂਕਤਾ ਲਹਿਰ ਅੱਜ ਗੁਰਦਾਸਪੁਰ ਦੇ ਪਿੰਡ ਚੌਧਰਪੁਰਾ ਤੋਂ ਸ਼ੁਰੂ ਕੀਤੀ ਜਾਵੇਗੀ। ਧਰਮ ਜਾਗਰੂਕਤਾ ਲਹਿਰ ਪੰਜਾਬ ਦੇ ਮੁਖੀ ਮਨਜੀਤ ਸਿੰਘ ਭੋਮਾ ਨੇ ਦੱਸਿਆ ਕਿ 3 ਅਗਸਤ ਨੂੰ ਅੰਮ੍ਰਿਤਸਰ ਵਿੱਚ ਖੋਲ੍ਹੇ ਗਏ ਧਰਮ ਪ੍ਰਚਾਰ ਕਮੇਟੀ ਦੇ ਦਫ਼ਤਰ ਵੱਲੋਂ ਸਰਗਰਮੀਆਂ ਆਰੰਭ ਦਿੱਤੀਆਂ ਗਈਆਂ ਹਨ। ਧਰਮ ਪ੍ਰਚਾਰ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਧਾਰਮਿਕ ਸ਼ਖ਼ਸੀਅਤਾਂ, ਸਿੱਖ ਬੁੱਧੀਜੀਵੀਆਂ, ਪੰਥਕ ਦਰਦੀਆਂ, ਰਾਗੀਆਂ, ਢਾਡੀਆਂ, ਕਵੀਸ਼ਰਾ ਤੇ ਪ੍ਰਚਾਰਕਾਂ ਨਾਲ ਰੋਜ਼ਾਨਾ ਸਿੱਖ ਧਰਮ ਦੇ ਪ੍ਰਚਾਰ ਤੇ ਪਾਸਾਰ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਦੱਸਿਆ ਕਿ 7 ਤਰੀਕ ਨੂੰ ਹੋਣ ਜਾ ਰਹੀ ਮੀਟਿੰਗ ਵਿੱਚ ਨਸ਼ਿਆਂ ਅਤੇ ਪਤਿਤਪੁਣੇ ਨੂੰ ਖਤਮ ਕਰਨ ਤੇ ਦੂਸਰੇ ਧਰਮਾਂ ਵਿੱਚ ਸ਼ਾਮਲ ਹੋਏ ਸਿੱਖ ਭਰਾਵਾਂ ਦੀ ਘਰ ਵਾਪਸੀ ਸਬੰਧੀ ਵਿਟਾਦਰਾਂ ਕੀਤੀਆਂ ਜਾਣਗੀਆਂ।