ਨਵੀਂ ਦਿੱਲੀ, 6 ਸਤੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸਬੰਧੀ ਅੱਜ ਦਿੱਲੀ ਅਤੇ ਪੰਜ ਰਾਜਾਂ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਕੁਝ ਹੋਰ ਅਧਿਕਾਰੀਆਂ ‘ਤੇ ਦਿੱਲੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ‘ਚ ਬੇਨਿਯਮੀਆਂ ਦੇ ਦੋਸ਼ ਹਨ। ਹਾਲਾਂਕਿ ਇਹ ਨੀਤੀ ਵਾਪਸ ਲੈ ਲਈ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਆਬਕਾਰੀ ਅਧਿਕਾਰੀ ਨਰੇਸ਼ ਦੂਬੇ ਦੇ ਪੰਚਕੂਲਾ ਸਥਿਤ ਘਰ ‘ਤੇ ਛਾਪਾ ਮਾਰਿਆ। ਇਹ ਘਰ ਹਰਿਆਣਾ ਦੇ ਪੰਚਕੂਲਾ ਦੇ ਸੈਕਟਰ 8 ਵਿੱਚ ਸਥਿਤ ਹੈ। ਇਸ ਦੇ ਨਾਲ ਦਿੱਲੀ, ਤਿਲੰਗਾਨਾ, ਮਹਾਰਾਸ਼ਟਰ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਕਰਨਾਟਕ ‘ਚ ਕਰੀਬ 30 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ‘ਚ ਨਾਮਜ਼ਦ ਵਿਅਕਤੀਆਂ ਖਿਲਾਫ ਛਾਪੇਮਾਰੀ ਵੀ ਕੀਤੀ ਗਈ ਹੈ।