DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਵਾਲੇ ਪੰਜਾਬ ਨੂੰ ਲੁੱਟ ਰਹੇ ਨੇ ਪਰ ਪੰਜਾਬ ਦਾ ਚੌਕੀਦਾਰ ਚੁੱਪ: ਬਾਜਵਾ

ਪੰਜਾਬ ਨੂੰ ਆਰਥਿਕ ਸੰਕਟ ’ਚੋਂ ਕੱਢਣਾ ਵੱਡਾ ਮੁੱਦਾ: ਵੜਿੰਗ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਗੱਲਬਾਤ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ।
Advertisement

ਗੁਰਦੀਪ ਸਿੰਘ ਲਾਲੀ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਦਿੱਲੀ ਵਾਲੇ ਆਗੂ ਪੰਜਾਬ ਨੂੰ ਲੁੱਟ ਰਹੇ ਹਨ ਪਰ ਪੰਜਾਬ ਦਾ ਚੌਕੀਦਾਰ ਸੁੱਤਾ ਪਿਆ ਹੈ, ਜੇ ਅਦਾਲਤਾਂ ਨਾ ਹੁੰਦੀਆਂ ਤਾਂ ਇਨ੍ਹਾਂ ਨੇ ਸਾਰਾ ਪੰਜਾਬ ਹੀ ਵੇਚ ਦੇਣਾ ਸੀ। ਉਹ ਅੱਜ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

Advertisement

ਸ੍ਰੀ ਬਾਜਵਾ ਨੇ ਕਿਹਾ ਕਿ ਸੱਤਾਧਾਰੀਆਂ ਦੇ ਸਿਆਸੀ ਗੁਰੂ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਲਈ ਕਰਜ਼ਾ ਨਹੀਂ ਲੈਣਾ ਸਗੋਂ ਉਹ ਪੰਜਾਬ ਵਾਸਤੇ ਆਮਦਨ ਵਜੋਂ 54 ਹਜ਼ਾਰ ਕਰੋੜ ਰੁਪਏ ਸਾਲਾਨਾ ਦੇਵੇਗਾ ਪਰ ‘ਆਪ’ ਨੇ 1.26 ਕਰੋੜ ਕਰਜ਼ਾ ਲੈ ਲਿਆ ਅਤੇ 50 ਹਜ਼ਾਰ ਕਰੋੜ ਹੋਰ ਲੈਣਾ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦਾ ਛੇ ਹਜ਼ਾਰ ਕਰੋੜ ਰੁਪਏ ਬਕਾਇਆ ਨਹੀਂ ਦਿੱਤਾ, ਪੁਰਾਣੀ ਪੈਨਸ਼ਨ ਸਕੀਮ ਦੇਣ ਤੋਂ ਭੱਜ ਰਹੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਜੇ ਉਹ ਸੱਤਾ ’ਚ ਆਏ ਤਾਂ ਮੁੱਖ ਮੰਤਰੀ ਨੂੰ ਕਟਹਿਰੇ ’ਚ ਖੜ੍ਹਾ ਕਰਨਗੇ। ਇਸੇ ਤਰ੍ਹਾਂ ਸ੍ਰੀ ਵੜਿੰਗ ਨੇ ਕਿਹਾ ਹੈ ਕਿ ਰਾਘਵ ਚੱਢਾ ਪੰਜਾਬ ਦਾ ਮੁੱਦਾ ਨਹੀਂ ਹੈ ਅਤੇ ਨਾ ਹੀ ਇਹ ਚਰਚਾ ਦਾ ਵਿਸ਼ਾ ਹੈ। ਮੁੱਦਾ ਇਹ ਹੈ ਕਿ ਪੰਜਾਬ ਨੂੰ ਆਰਥਿਕ ਸੰਕਟ ਵਿੱਚੋਂ ਕੌਣ ਕੱਢੇਗਾ, ਸੂਬੇ ਦੀ ਅਮਨ-ਕਾਨੂੰਨ ਦੀ ਮਾੜੀ ਹਾਲਤ ਨੂੰ ਕੌਣ ਸੁਧਾਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਜਿਹੀ ਤਰਸਯੋਗ ਹਾਲਤ ਪਹਿਲਾਂ ਕਦੇ ਨਹੀਂ ਦੇਖੀ। ਮੁੱਖ ਮੰਤਰੀ ਕੋਲ ਪੰਜਾਬ ਦੇ ਕਿਸੇ ਮੁੱਦੇ ਦਾ ਹੱਲ ਨਹੀਂ ਹੈ। ਉਹ ਪੰਜਾਬ ਦੇ ਮਸਲਿਆਂ ਉੱਪਰ ਗੱਲ ਕਰਨ ਦੀ ਥਾਂ ਵਿਰੋਧੀਆਂ ’ਤੇ ਨਿੱਜੀ ਟਿੱਪਣੀਆਂ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਇਹ ਰਾਜਨੀਤੀ ਨਹੀਂ ਹੈ। ਕਿਸਾਨ ਬੇਮੌਸਮੀ ਬਰਸਾਤ ਅਤੇ ਗੜਿਆਂ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਅਤੇ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ ਪਰ ਐੱਮ ਐੱਸ ਪੀ ਦੇਣ ਦਾ ਵਾਅਦਾ ਕਰਨ ਵਾਲੇ ਚੁੱਪ ਹਨ। ਸ੍ਰੀ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲ ਕਰ ਕੇ ਐਂਟਰੀ ਟੈਕਸ ਘਟਵਾਇਆ ਹੈ। ਉਹ ਜਲਦੀ ਹੀ ਮੁੱਖ ਮੰਤਰੀ ਨੂੰ ਮਿਲ ਕੇ ਮੰਗ ਕਰਨਗੇ ਕਿ ਇਹ ਟੈਕਸ ਵਾਪਸ ਲਿਆ ਜਾਵੇ।

Advertisement

Advertisement
×