DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਹਿਰੀਨ ਵਾਲੀ ਬੀਬੀ ਦੇ ਮਾਮਲੇ ’ਚ ਨਿਰਪੱਖ ਜਾਂਚ ਮੰਗੀ

ਸਿੱਖ ਜਥੇਬੰਦੀਆਂ ਨੇ ਅਕਾਲ ਤਖ਼ਤ ’ਤੇ ਪੱਤਰ ਸੌਂਪਿਆ

  • fb
  • twitter
  • whatsapp
  • whatsapp
featured-img featured-img
ਸਿੱਖ ਜਥੇਬੰਦੀਆਂ ਦੇ ਆਗੂ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੱਤਰ ਸੌਂਪਦੇ ਹੋਏ।
Advertisement

ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨ ਨਾਂ ਦੀ ਜਥੇਬੰਦੀ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿੱਚ ਅੱਜ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਯਾਦ ਪੱਤਰ ਸੌਂਪ ਕੇ ਸ਼੍ੋਮਣੀ ਕਮੇਟੀ ਪ੍ਰਧਾਨ ਦਾ ਅਸਤੀਫ਼ਾ ਮੰਗਿਆ ਅਤੇ ਅਕਾਲ ਤਖ਼ਤ ਦੀ ਅਗਵਾਈ ਹੇਠ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਜਥੇਬੰਦੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਫਗਵਾੜਾ ਨੇ ਆਖਿਆ ਕਿ ਇਸ ਤੋਂ ਪਹਿਲਾਂ 18 ਸਤੰਬਰ ਨੂੰ ਇਸ ਮਾਮਲੇ ਵਿੱਚ ਅਕਾਲ ਤਖ਼ਤ ਵਿਖੇ ਪੱਤਰ ਸੌਂਪਿਆ ਸੀ ਅਤੇ ਇਸ ਘਟਨਾ ਸਬੰਧੀ ਖਦਸ਼ੇ ਦਾ ਪ੍ਰਗਟਾਵਾ ਕਰਦਿਆਂ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਆਖਿਆ ਕਿ ਅੱਜ ਇਸੇ ਕੜੀ ਵਿੱਚ ਦੂਜਾ ਯਾਦ ਪੱਤਰ ਦਿੱਤਾ ਗਿਆ ਹੈ। ਇਸ ਪੱਤਰ ਵਿੱਚ ਸਿੱਖ ਆਗੂਆਂ ਨੇ ਕਿਹਾ ਕਿ ਇਹ ਮਾਮਲਾ ਬਹਿਰੀਨ ਤੋਂ ਆਈ ਬੀਬੀ ਵੱਲੋਂ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਉੱਤੇ ਲਾਏ ਗਏ ਜਬਰ ਜਨਾਹ ਦੇ ਦੋਸ਼ਾਂ ਮਾਤਰ ਤੱਕ ਹੀ ਸੀਮਤ ਨਹੀਂ ਹੈ, ਇਹ ਸਾਡੇ ਸ਼੍ਰੋਮਣੀ ਤਖ਼ਤਾਂ ਅਤੇ ਸ਼੍ੋਮਣੀ ਸੰਸਥਾਵਾਂ ਦੀ ਪਵਿੱਤਰਤਾ ਤੇ ਭਰੋਸੇਯੋਗਤਾ ਦਾ ਵੀ ਸਵਾਲ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਸ ਮਾਮਲੇ ਦੀ ਸੀ ਬੀ ਆਈ ਜਾਂਚ ਕਰਵਾਉਣ ਦੀ ਮੰਗ ਅਕਾਲ ਤਖ਼ਤ ਦੀ ਸਰਵਉੱਚਤਾ, ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਨੂੰ ਪਿੱਠ ਦੇਣ ਦੀ ਕਾਰਵਾਈ ਹੈ। ਇਹ ਮਾਮਲਾ ਗੁਰਦੁਆਰਾ ਪ੍ਰਬੰਧ ਵਿੱਚ ਆਏ ਨਿਘਾਰ ਦੀ ਘਿਨਾਉਣੀ ਤਸਵੀਰ ਪੇਸ਼ ਕਰਦਾ ਹੈ। ਸਿੱਖ ਜਥੇਬੰਦੀਆਂ ਨੇ ਆਖਿਆ ਕਿ ਇਸ ਦੀ ਨਿਰਪੱਖ ਜਾਂਚ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਨਿਰਪੱਖ ਸਿੱਖ ਜੱਜ ਦੀ ਅਗਵਾਈ ਹੇਠ ਸਿੱਖ ਵਕੀਲਾਂ ਦੀ ਕਮੇਟੀ ਵੱਲੋਂ ਹੋਣੀ ਚਾਹੀਦੀ ਹੈ। ਇਸ ਦਾ ਪੂਰਾ ਸੱਚ ਸਿੱਖ ਪੰਥ ਦੇ ਸਾਹਮਣੇ ਆਉਣਾ ਚਾਹੀਦਾ ਹੈ ਤੇ ਜ਼ਿੰਮੇਵਾਰਾਂ ਨੂੰ ਸਿੱਖ ਪ੍ਰੰਪਰਾਵਾਂ ਅਨੁਸਾਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

Advertisement
Advertisement
×