ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹਾਂ ਪੀੜਤਾਂ ਲਈ ਮੁਆਵਜ਼ੇ ਤੇ ਮੁੜ੍ਹ ਵਸੇਬੇ ਦੀ ਮੰਗ: ਬੀਕੇਯੂ ਉਗਰਾਹਾਂ ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ

ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਦੇ ਹੋਏ ਨੁਕਸਾਨ ਦੀ ਪੂਰਤੀ ਅਤੇ ਮੁੜ੍ਹ ਵਸੇਬੇ ਦੀ ਮੰਗ ਨੂੰ ਲੈਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾਈ ਸੱਦੇ ਤਹਿਤ ਡੀਸੀ ਬਰਨਾਲਾ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ...
ਡੀਸੀ ਬਰਨਾਲਾ ਦਫ਼ਤਰ ਅੱਗੇ ਧਰਨਾ ਦਿੰਦੇ ਬੀਕੇਯੂ ਉਗਰਾਹਾਂ ਦੇ ਕਾਰਕੁਨ ।-ਫੋਟੋ: ਬੱਲੀ
Advertisement

ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਮਜ਼ਦੂਰਾਂ ਤੇ ਛੋਟੇ ਕਾਰੋਬਾਰੀਆਂ ਦੇ ਹੋਏ ਨੁਕਸਾਨ ਦੀ ਪੂਰਤੀ ਅਤੇ ਮੁੜ੍ਹ ਵਸੇਬੇ ਦੀ ਮੰਗ ਨੂੰ ਲੈਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾਈ ਸੱਦੇ ਤਹਿਤ ਡੀਸੀ ਬਰਨਾਲਾ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਰ ਏਡੀਸੀ ਅਨੁਪ੍ਰੀਤ ਸੋਹਲ ਨੂੰ ਸੌਂਪਿਆ ਗਿਆ।

ਧਰਨੇ ਦੌਰਾਨ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹੜਾਂ ਕਾਰਨ ਭਾਰੀ ਤਬਾਹੀ ਨਾਲ ਦਰਜਨਾਂ ਮੌਤਾਂ ਤੋਂ ਇਲਾਵਾ ਫਸਲਾਂ/ਜ਼ਮੀਨਾਂ, ਮਕਾਨਾਂ, ਦੁਕਾਨਾਂ ਅਤੇ ਪਸ਼ੂਆਂ ਦਾ ਬਹੁਤ ਭਾਰੀ ਨੁਕਸਾਨ ਹੋ ਚੁੱਕਾ ਹੈ ਅਤੇ ਹੋਰ ਵੀ ਲਗਾਤਾਰ ਜਾਰੀ ਹੈ।ਅਗਾਊਂ ਮੌਸਮੀ ਸੂਚਨਾ ਦੇ ਬਾਵਜੂਦ ਕੇਂਦਰੀ ਤੇ ਸੂਬਾਈ ਸਰਕਾਰਾਂ ਨੇ ਪੁਖ਼ਤਾ ਪ੍ਰਬੰਧ ਕਰਨ ’ਚ ਅਣਗਹਿਲੀ ਵਿਖਾਈ ਸਿੱਟੇ ਵਜੋਂ ਲੋਕਾਂ ਦਾ ਅਣਕਿਆਸਿਆ ’ਤੇ ਬਹੁਤ ਜ਼ਿਆਦਾ ਨੁਕਸਾਨ ਹੋਇਆ।

Advertisement

ਡੀਸੀ ਬਰਨਾਲਾ ਦਫ਼ਤਰ ਅੱਗੇ ਧਰਨਾ ਦਿੰਦੇ ਬੀਕੇਯੂ ਉਗਰਾਹਾਂ ਦੇ ਕਾਰਕੁਨ ਕਿਸਾਨ ਮਰਦ ਔਰਤਾਂ। ਫੋਟੋ: ਬੱਲੀ

ਕਿਸਾਨ ਆਗੂਆਂ ਨੇ ਸਰਕਾਰਾਂ ਦੇ ਅਜਿਹੇ ਵਤੀਰੇ ਨੂੰ ਸਰਾਸਰ ਲੋਕ ਵਿਰੋਧੀ ਗਰਦਾਨਿਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰੀ ਮੀਂਹ ਕਰਕੇ ਵੱਡੇ ਪੱਧਰ ’ਤੇ ਜਾਨ-ਮਾਲ, ਫ਼ਸਲਾਂ ਅਤੇ ਜ਼ਮੀਨਾਂ ਦੀ ਬਰਬਾਦੀ ਹੋਈ ਹੈ ਇਸ ਕਰਕੇ ਕੇਂਦਰ ਸਰਕਾਰ ਇਸ ਨੂੰ ਕੌਮੀ ਆਫ਼ਤ ਐਲਾਨੇ ਤੇ ਜੰਗੀ ਪੱਧਰ ’ਤੇ ਮੁੜ੍ਹ ਉਸਾਰੀ/ਰਾਹਤ ਕਾਰਜ ਸ਼ੁਰੂ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਸੂਬੇ ਲਈ ਫੰਡ ਜਾਰੀ ਕੀਤਾ ਜਾਵੇ।ਇਨਸਾਨੀ ਮੌਤਾਂ ਵਾਲੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਫੌਰੀ ਦਿੱਤੀ ਜਾਵੇ। ਫ਼ੈਲਣ ਵਾਲੀਆਂ ਬੀਮਾਰੀਆਂ ਦੀ ਅਗਾਊਂ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾਣ।

 

 

Advertisement
Show comments