1984 ’ਚ ਮਾਰੇ ਹਿੰਦੂਆਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ
ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਹਰਿਆਣਾ ਸਰਕਾਰ ਵੱਲੋਂ 1984 ਦੇ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਪਵਨ ਗੁਪਤਾ ਨੇ 1984 ’ਚ ਮਾਰੇ ਗਏ...
Advertisement
ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਹਰਿਆਣਾ ਸਰਕਾਰ ਵੱਲੋਂ 1984 ਦੇ ਦੰਗਾ ਪੀੜਤਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਪਵਨ ਗੁਪਤਾ ਨੇ 1984 ’ਚ ਮਾਰੇ ਗਏ ਹਿੰਦੂਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਪਵਨ ਗੁਪਤਾ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1984 ਦੌਰਾਨ ਪੰਜਾਬ ਦੇ 35 ਹਜ਼ਾਰ ਤੋਂ ਵੱਧ ਹਿੰਦੂ ਅਤੇ ਹੋਰ ਭਾਈਚਾਰਿਆਂ ਦੇ ਲੋਕ ਮਾਰੇ ਗਏ ਸਨ, ਜਿਨ੍ਹਾਂ ਨੂੰ ਅੱਜ ਤੱਕ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵਰ੍ਹਾ 2006 ਵਿੱਚ ਮੁਆਵਜ਼ੇ ਲਈ ਕੇਂਦਰ ਤੋਂ 781 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਦਿਵਾਉਣ ਦਾ ਐਲਾਨ ਕੀਤਾ ਸੀ, ਪਰ 19 ਸਾਲ ਬੀਤ ਜਾਣ ਬਾਵਜੂਦ ਕੁਝ ਵੀ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜੇ ਮੁਆਵਜ਼ਾ ਨਾ ਮਿਲਿਆ ਤਾਂ ਕੇਂਦਰ ਵਿਰੁੱਧ ਸੰਘਰਸ਼ ਕੀਤਾ ਜਾਵੇਗਾ।
Advertisement
Advertisement
×