ਹਰਿਆਣਾ ’ਚ ਮਹਾਰਾਜਾ ਅਗਰਸੈਨ ਜੈਅੰਤੀ ’ਤੇ ਛੁੱਟੀ ਦੀ ਮੰਗ
ਆਲ ਇੰਡੀਆ ਬੈਂਕ ਆਫਿਸਰਜ਼ ਕਨਫੈਡਰੇਸ਼ਨ (ਏ.ਆਈ.ਬੀ.ਓ.ਸੀ.) ਹਰਿਆਣਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬੈਂਕ ਮੁਲਾਜ਼ਮਾਂ ਵਿੱਚ ਹਰਵਿੰਦਰ ਸਿੰਘ, ਪ੍ਰੇਮ ਪਵਾਰ, ਵਿਨੈ ਕੁਮਾਰ ਅਤੇ ਨਵਦੀਪ ਬਾਂਸਲ ਨੇ ਹਰਿਆਣਾ ਦੇ ਮੁੱਖ ਮੰਤਰੀ ਤੋਂ 22 ਸਤੰਬਰ ਨੂੰ ਮਹਾਰਾਜਾ ਅਗਰਸੈਨ ਜੈਅੰਤੀ ’ਤੇ ਜਨਤਕ ਛੁੱਟੀ ਕਰਨ ਦੀ ਮੰਗ ਕੀਤੀ। ਹਰਵਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ ਮਹਾਰਾਜਾ ਅਗਰਸੈਨ ਜੈਅੰਤੀ ’ਤੇ ਛੁੱਟੀ ਕੀਤੀ ਹੋਈ ਹੈ ਪਰ ਬੈਂਕਿੰਗ ਖੇਤਰ ਵਿੱਚ ਛੁੱਟੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੈਂਕਿੰਗ ਖੇਤਰ ਨਾਲ ਜੁੜੇ ਲੋਕਾਂ ਨੂੰ ਵੀ ਹਰਿਆਣਾ ਸਰਕਾਰ ਵੱਲੋਂ ਕੀਤੀ ਜਾਣ ਵਾਲੀ ਛੁੱਟੀਆਂ ਦੇ ਬਰਾਬਰ ਅਧਿਕਾਰ ਮਿਲਣਾ ਚਾਹੀਦਾ ਹੈ। ਇਸ ਲਈ 22 ਸਤੰਬਰ ਨੂੰ ਮਹਾਰਾਜਾ ਅਗਰਸੈਨ ਜੈਅੰਤੀ ’ਤੇ ਹਰਿਆਣਾ ਦੇ ਬੈਂਕਾਂ ਵਿੱਚ ਵੀ ਛੁੱਟੀ ਕੀਤੀ ਜਾਵੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੈਂਕ ਮੁਲਾਜ਼ਮਾਂ ਦੀਆਂ ਮੰਗਾਂ ਸੁਣੀਆਂ ਅਤੇ ਉਸ ਨੂੰ ਵਿਚਾਰਨ ਦਾ ਭਰੋਸਾ ਦਿੱਤਾ।
