ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਮਈ
ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ 6 ਜੂਨ ਨੂੰ ਆ ਰਹੇ ਘੱਲੂਘਾਰਾ ਦਿਵਸ ਮੌਕੇ ਛੁੱਟੀ ਦਾ ਐਲਾਨ ਕੀਤਾ ਜਾਵੇ। ਇਸ ਸਬੰਧੀ ਉਨ੍ਹਾਂ ਅੱਜ ਚੌਕ ਮਹਿਤਾ ਵਿੱਚ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਸਥਿਤ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਸ਼ਹੀਦੀ ਸਮਾਗਮ ਦੀ ਤਿਆਰੀ ਬਾਰੇ ਮੀਟਿੰਗ ਕੀਤੀ। ਇਸ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਮਦਮੀ ਟਕਸਾਲ ਵੱਲੋਂ ਇਹ ਸ਼ਹੀਦੀ ਦਿਵਸ ਹਰ ਵਰ੍ਹੇ ਮਨਾਉਣ ਦੀ ਸ਼ਲਾਘਾ ਕੀਤੀ।