ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਵੱਲੋਂ ਨਵੀਂ ਨੀਤੀ ਲਾਗੂ ਕਰਨ ਦੀ ਮੰਗ
ਪੱਤਰ ਪ੍ਰੇਰਕ ਚੰਡੀਗੜ੍ਹ, 19 ਜੁਲਾਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਓਐੱਸਡੀ ਗੁਲਸ਼ਨ ਛਾਬੜਾ ਵੱਲੋਂ ਅੱਜ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ (ਪੀਪੀਪੀ ਤਰਜ਼) ਦੇ ਸੂਬਾਈ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਯੂਨੀਅਨ ਆਗੂਆਂ ਨੇ ਵਿਭਾਗ ਵੱਲੋਂ ਤਿਆਰ ਕੀਤੀ ਗਈ ਨਵੀਂ...
Advertisement
ਪੱਤਰ ਪ੍ਰੇਰਕ
ਚੰਡੀਗੜ੍ਹ, 19 ਜੁਲਾਈ
Advertisement
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਓਐੱਸਡੀ ਗੁਲਸ਼ਨ ਛਾਬੜਾ ਵੱਲੋਂ ਅੱਜ ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ (ਪੀਪੀਪੀ ਤਰਜ਼) ਦੇ ਸੂਬਾਈ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਯੂਨੀਅਨ ਆਗੂਆਂ ਨੇ ਵਿਭਾਗ ਵੱਲੋਂ ਤਿਆਰ ਕੀਤੀ ਗਈ ਨਵੀਂ ਨੀਤੀ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਓਐੱਸਡੀ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ ਯੋਜਨਾ ਤਹਿਤ ਸਥਾਪਿਤ ਆਦਰਸ਼ ਸਕੂਲਾਂ ਦੇ ਸਮੁੱਚੇ ਮੁਲਾਜ਼ਮਾਂ ਦੇ ਹਿੱਤ ਵਿੱਚ ਨਵੀਂ ਪਾਲਿਸੀ ਹੋਂਦ ’ਚ ਆ ਚੁੱਕੀ ਹੈ। ਇਹ ਨਵੀਂ ਨੀਤੀ ਆਗਾਮੀ ਦਿਨਾਂ ’ਚ ਜਨਤਕ ਕਰ ਦਿੱਤੀ ਜਾਵੇਗੀ।
ਯੂਨੀਅਨ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਬੀਰ, ਜਨਰਲ ਸਕੱਤਰ ਸੁਖਬੀਰ ਸਿੰਘ ਪਾਤੜਾਂ, ਸਕੱਤਰ ਜਨਰਲ ਸੁਖਦੀਪ ਕੌਰ ਸਰਾਂ ਅਤੇ ਮੀਡੀਆ ਇੰਚਾਰਜ ਸਲੀਮ ਮੁਹੰਮਦ ਨੇ ਕਿਹਾ ਕਿ ਜੇ ਸਰਕਾਰ ਅਤੇ ਵਿਭਾਗ ਨੇ ਨਵੀਂ ਪਾਲਿਸੀ ਜਨਤਕ ਕਰਨ ’ਚ ਹੋਰ ਸਮਾਂ ਮੰਗਿਆ ਜਾਂ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਜਥੇਬੰਦੀ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ।
Advertisement